ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ

Posted On February - 25 - 2020

ਵਧੀਕ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਹੋਰ ਆਗੂ।

ਜਤਿੰਦਰ ਬੈਂਸ
ਗੁਰਦਾਸਪੁਰ, 24 ਫਰਵਰੀ
ਗੰਨੇ ਦੇ ਪਿਛਲੇ ਸੀਜ਼ਨ ਦਾ ਵਿਆਜ ਸਮੇਤ ਭੁਗਤਾਨ ਕਰਨ ਦੀ ਮੰਗ ਨੂੰ ਲੈ ਕੇ ਦੋ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਬੈਠੇ ਕਿਸਾਨਾਂ ਨੇ ਧਰਨਾ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਧਰਨਾ ਲਾਉਣ ਅਤੇ ਜਰਨੈਲੀ ਸੜਕ ਜਾਮ ਕਰਨ ਦੇ ਨਾਲ-ਨਾਲ ਮਿੱਲ ਨੂੰ ਜਾਣ ਵਾਲਾ ਮੁੱਖ ਗੇਟ ਬੰਦ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ਕਾਰਨ ਰੋਹ ਭਰੇ ਧਰਨਾਕਾਰੀ ਕਿਸਾਨਾਂ ਨੇ ਅੱਜ ਮਿੱਲ ਨੂੰ ਬਾਹਰੋਂ ਤਾਲਾ ਲਾ ਕੇ ਜਨਰਲ ਮੈਨੇਜਰ ਅਤੇ ਬਾਕੀ ਸਟਾਫ਼ ਨੂੰ ਸਵੇਰੇ 10 ਤੋਂ ਲੈ ਕੇ ਸ਼ਾਮ ਕਰੀਬ 5.30 ਵਜੇ ਤੱਕ ਦਫ਼ਤਰਾਂ ਅੰਦਰ ਨਜ਼ਰਬੰਦ ਕਰੀ ਰੱਖਿਆ। ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਨੂੰ ਸੰਭਾਲਿਆ ਅਤੇ ਧਰਨਾਕਾਰੀ ਕਿਸਾਨਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿਵਾਉਣ ’ਚ ਸਫ਼ਲ ਹੋਏ। ਅਧਿਕਾਰੀ ਤੇ ਧਰਨਾਕਾਰੀ ਨੁਮਾਇੰਦਿਆਂ ਵਿੱਚ ਕਰੀਬ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਮਗਰੋਂ ਹੀ ਮਿੱਲ ਦੇ ਸਟਾਫ਼ ਨੂੰ ਤਾਲਾ ਖੋਲ੍ਹ ਕੇ ਦਫ਼ਤਰਾਂ ਵਿੱਚੋਂ ਬਾਹਰ ਨਿਕਲਣ ਦਿੱਤਾ ਗਿਆ। ਕਿਸਾਨਾਂ ਨੇ ਐਤਵਾਰ ਪਿੰਡਾਂ ਅੰਦਰ ਕਿਸਾਨਾਂ ਦੀ ਲਾਮਬੰਦੀ ਕਰ ਕੇ 24 ਫਰਵਰੀ ਨੂੰ ਅਜਿਹੇ ਕਿਸੇ ਤਿੱਖੇ ਐਕਸ਼ਨ ਦਾ ਸੰਕੇਤ ਦਿੱਤਾ ਸੀ। ਵਧੀਕ ਡਿਪਟੀ ਕਮਿਸ਼ਨਰ ਦੇ ਭਰੋਸੇ ਮਗਰੋਂ ਧਰਨਾਕਾਰੀਆਂ ਨੇ ਮਿੱਲ ਦਾ ਮੁੱਖ ਗੇਟ ਖੋਲ੍ਹ ਦਿੱਤਾ ਪਰ ਮੰਗਾਂ ਪੱਕੇ ਤੌਰ ’ਤੇ ਮੰਨੇ ਜਾਣ ਤੱਕ ਧਰਨਾ ਚੁੱਕਣ ਤੋਂ ਇਨਕਾਰ ਕਰ ਦਿੱਤਾ। ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਜਸਵੰਤ ਸਿੰਘ, ਹਰਦੇਵ ਸਿੰਘ ਚਿੱਟੀ, ਜਾਗੀਰ ਸਿੰਘ, ਅੰਮ੍ਰਿਤਪਾਲ ਸਿੰਘ, ਰਘੁਬੀਰ ਸਿੰਘ ਆਦਿ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਇੰਨੇ ਦਿਨ ਬੀਤਣ ’ਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ ਜਿਸ ਕਾਰਨ ਅੱਜ ਉਨ੍ਹਾਂ ਨੂੰ ਅਜਿਹਾ ਐਕਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਸ੍ਰੀ ਸਿਰਸਾ ਨੇ ਐਲਾਨ ਕੀਤਾ ਕਿ ਮੰਗਾਂ ਦਾ ਮੁਕੰਮਲ ਹੱਲ ਹੋਣ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਗੰਨੇ ਦੀ ਅਦਾਇਗੀ ਅਤੇ ਮਿੱਲ ਅੰਦਰ ਫੈਲੇ ਕਥਿਤ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਦੀ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਰਣਨੀਤੀ ਪ੍ਰਸ਼ਾਸਨ ਅਤੇ ਸਰਕਾਰ ਦੇ ਰਵੱਈਏ ਅਨੁਸਾਰ ਬਣਾਈ ਜਾਵੇਗੀ।


Comments Off on ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.