ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਚਚੇਰੇ ਭਰਾਵਾਂ ਨੇ ਇਕ-ਦੂਜੇ ਉੱਤੇ ਚਲਾਈ ਗੋਲੀ, ਇੱਕ ਦੀ ਮੌਤ

Posted On February - 18 - 2020

ਜਗਤਾਰ ਅਣਜਾਣ
ਮੌੜ ਮੰਡੀ, 17 ਫਰਵਰੀ
ਪਿੰਡ ਥੰਮਣਗੜ੍ਹ ਦੇ ਦੋ ਚਚੇਰੇ ਭਰਾਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਹੋਈ ਲੜਾਈ ’ਚ ਗੋਲੀ ਲੱਗਣ ਕਾਰਨ ਕਾਂਗਰਸ ਆਗੂ ਤਰਨਪਾਲ ਸਿੰਘ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬਾਬਾ ਪਰਮਾਨੰਦ ਜੀ ਅਤੇ ਥੰਮਣਗੜ੍ਹ ਵਾਸੀਆਂ ਵੱਲੋਂ ਛੇਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ ਅਤੇ ਟੂਰਨਾਮੈਂਟ ਦੀ ਸਮਾਪਤੀ ਦਾ ਅੱਜ ਆਖਰੀ ਦਿਨ ਸੀ। ਟੂਰਨਾਮੈਂਟ ’ਚ ਤਰਨਪਾਲ ਸਿੰਘ ਅਤੇ ਗੁਰਜੀਤ ਸਿੰਘ ਉਰਫ਼ ਗੱਗੀ (ਤਲਵੰਡੀ ਸਾਬੋ) ਮਹਿਮਾਨ ਵਜੋਂ ਸ਼ਾਮਲ ਸਨ। ਸਟੇਜ ’ਤੇ ਹੀ ਕਿਸੇ ਗੱਲ ਨੂੰ ਲੈ ਕਿ ਦੋਹਾਂ ਵਿਚਕਾਰ ਤਕਰਾਰ ਹੋ ਗਈ ਅਤੇ ਉਨ੍ਹਾਂ ਆਪਣੇ ਰਿਵਾਲਵਰਾਂ ਨਾਲ ਇਕ-ਦੂਜੇ ’ਤੇ ਫਾਇਰਿੰਗ ਕਰ ਦਿੱਤੀ। ਘਟਨਾ ’ਚ ਤਰਨਪਾਲ ਸਿੰਘ ਦੀ ਛਾਤੀ ’ਤੇ ਗੋਲੀ ਲੱਗੀ ਜਦੋਂ ਕਿ ਗੁਰਜੀਤ ਸਿੰਘ ਉਰਫ਼ ਗੱਗੀ ਹੱਥ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਤਰਨਪਾਲ ਸਿੰਘ ਨੂੰ ਬੇਹੋਸ਼ੀ ਦੀ ਹਾਲਤ ’ਚ ਆਦੇਸ਼ ਮੈਡੀਕਲ ਹਸਪਤਾਲ ਭੁੱਚੋ ਲਿਜਾਣ ਦੌਰਾਨ ਰਸਤੇ ਵਿਚ ਉਸ ਦੀ ਮੌਤ ਹੋ ਗਈ।
ਘਟਨਾ ਦਾ ਪਤਾ ਚਲਦੇ ਹੀ ਥਾਣਾ ਮੌੜ ਦੇ ਐੱਸਐੱਚਓ ਹਰਵਿੰਦਰ ਸਿੰਘ ਸਰਾਂ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।


Comments Off on ਚਚੇਰੇ ਭਰਾਵਾਂ ਨੇ ਇਕ-ਦੂਜੇ ਉੱਤੇ ਚਲਾਈ ਗੋਲੀ, ਇੱਕ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.