ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਚੌਥਾ ਐੱਨਆਰਆਈ ਸੰਮੇਲਨ 15 ਨੂੰ

Posted On February - 13 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਫਰਵਰੀ
ਸਰਵਹਿੱਤਕਾਰੀ ਸਿੱਖਿਆ ਸਮਿਤੀ ਵੱਲੋਂ ਚੌਥਾ ਸਲਾਨਾ ਐੱਨਆਰਆਈ ਸੰਮੇਲਨ 15 ਫਰਵਰੀ ਨੂੰ ਸਮਿਤੀ ਦੇ ਮੁੱਖ ਦਫ਼ਤਰ ਵਿਦਿਆ ਧਾਮ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਵਿਚ ਵੱਖ-ਵੱਖ ਦੇਸ਼ਾਂ ਦੇ 200 ਤੋਂ ਵੱਧ ਐੱਨਆਰਆਈਜ਼ ਹਿੱਸਾ ਲੈਣਗੇ, ਜਿਨ੍ਹਾਂ ਨੇ ਸਮਾਜ ਸੇਵਾ ਵਿੱਚ ਨਾਮਣਾ ਖੱਟਿਆ ਹੈ। ਐੱਨਆਰਆਈ ਸੰਮੇਲਨ ਦੇ ਕਨਵੀਨਰ ਰਾਕੇਸ਼ ਸ਼ਾਂਤੀਦੂਤ ਅਤੇ ਕੋ-ਕਨਵੀਨਰ ਮਨੋਜ ਗੁਪਤਾ ਤੇ ਮਨਦੀਪ ਬਖਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੰਮੇਲਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਇਸ ਸੰਮੇਲਨ ਵਿੱਚ ਜਿਹੜੇ ਪਰਵਾਸੀ ਪੰਜਾਬੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਨਿਸ਼ਕਾਮ ਯੋਗਦਾਨ ਪਾਇਆ ਹੈ, ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਰਾਕੇਸ਼ ਸ਼ਾਂਤੀਦੂਤ ਨੇ ਦੱਸਿਆ ਕਿ ਚੌਥੇ ਐਨਆਰਆਈ ਸੰਮੇਲਨ ਵਿੱਚ ਅਰਬ ਦੇਸ਼ਾਂ ’ਚ ਵੱਸਦੇ ਪਰਵਾਸੀ ਪੰਜਾਬੀਆਂ ਨੂੰ ਵੀ ਸੱਦਿਆ ਗਿਆ ਹੈ। ਇਸ ਮੌਕੇ ਵਰਿੰਦਰ ਬੰਟੀ, ਕਮਲ ਕਾਂਤ ਐਰੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।


Comments Off on ਚੌਥਾ ਐੱਨਆਰਆਈ ਸੰਮੇਲਨ 15 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.