ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਛੀਨੀਵਾਲ ਕਲਾਂ ਵਿਚ ਹਾਕੀ ਅਤੇ ਦਸਤਾਰ ਮੁਕਾਬਲੇ

Posted On February - 15 - 2020

ਜੇਤੂ ਖਿਡਾਰੀਆ ਨੂੰ ਇਨਾਮ ਦਿੰਦੇ ਹੋਏ ਮੁੱਖ ਮਹਿਮਾਨ।

ਨਵਕਿਰਨ ਸਿੰਘ
ਮਹਿਲ ਕਲਾਂ, 14 ਫਰਵਰੀ
ਬਾਬਾ ਸਿੱਧ ਭੋਇ ਕਲੱਬ ਪਿੰਡ ਛੀਨੀਵਾਲ ਕਲਾਂ ਵੱਲੋਂ ਗ੍ਰਾਮ ਪੰਚਾਇਤ, ਪਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਹਾਕੀ ਟੂਰਨਾਮੈਂਟ ਪਿੰਡ ਛੀਨੀਵਾਲ ਕਲਾਂ ਵਿਚ ਕਰਵਾਇਆ ਗਿਆ।
ਇਸ ਮੌਕੇ ਟੂਰਨਾਮੈਂਟ ਦਾ ਉਦਘਾਟਨ ਪ੍ਰਿੰਸੀਪਲ ਆਰਤੀ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਮੁਕਾਵਲਿਆਂ ’ਚ ਯੂਨੀਅਰ ਹਾਕੀ ਵਿੱਚੋਂ ਮੇਜ਼ਬਾਨ ਪਿੰਡ ਛੀਨੀਵਾਲ ਕਲਾਂ ਨੇ ਪਹਿਲਾ ਜਦਕਿ ਮੀਨੀਆ ਨੇ ਦੂਸਰਾ ਸਥਾਨ ਹਾਸਲ ਕੀਤਾ। ਹਾਕੀ ਓਪਨ ਦੇ ਮੁਕਾਬਲਿਆਂ ’ਚ ਰਾਏਕੋਟ ਨੇ ਪਹਿਲਾ ਅਤੇ ਲੋਪੋ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਵਜੋਂ ਪੁੱਜੀ ਥਾਣਾ ਮਹਿਲ ਕਲਾਂ ਦੀ ਇੰਸਪੈਕਟਰ ਬਲਵਿੰਦਰ ਕੌਰ, ਛੀਨੀਵਾਲ ਦੀ ਸਰਪੰਚ ਸਿਮਰਜੀਤ ਕੌਰ ਅਤੇ ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਵੱਲੋਂ ਕੀਤੀ ਗਈ। ਇਸ ਮੌਕੇ ਐੱਸਡੀਓ ਲਖਵੀਰ ਸਿੰਘ ਛੀਨੀਵਾਲ, ਕਿਸਾਨ ਆਗੂ ਹਾਕਮ ਸਿੰਘ ਧਾਲੀਵਾਲ, ਪੰਚ ਕੌਰ ਸਿੰਘ ਆਦਿ ਹਾਜ਼ਰ ਸਨ।


Comments Off on ਛੀਨੀਵਾਲ ਕਲਾਂ ਵਿਚ ਹਾਕੀ ਅਤੇ ਦਸਤਾਰ ਮੁਕਾਬਲੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.