ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਜਥੇਬੰਦੀਆਂ ਵੱਲੋਂ ਫ਼ਿਲਮ ‘ਦਿ ਹੰਡਰਡ ਬੱਕਸ’ ਖ਼ਿਲਾਫ਼ ਪ੍ਰਦਰਸ਼ਨ

Posted On February - 18 - 2020

ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਦੇ ਮੈਂਬਰ ਫ਼ਿਲਮ ਦੇ ਪੋਸਟਰ ਸਾੜਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਫਰਵਰੀ
ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਵੱਲੋਂ ਸੈਕਟਰ-22 ’ਚ ਫ਼ਿਲਮ ‘ਦਿ ਹੰਡਰਡ ਬੱਕਸ’ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਹਿੰਦੂ ਨੇਤਾਵਾਂ ਨੇ ਫ਼ਿਲਮ ‘ਦਿ ਹੰਡਰਡ ਬੱਕਸ’ ਦੇ ਪੋਸਟਰ ਸਾੜੇ ਅਤੇ ਫ਼ਿਲਮ ’ਚ ਵਰਤੀ ਗਈ ਭੱਦੀ ਸ਼ਬਦਾਵਲੀ ’ਚ ਸੋਧ ਕਰਨ ਦੀ ਮੰਗ ਕੀਤੀ। ਬਜਰੰਗ ਦਲ ਦੇ ਪ੍ਰਬੰਧਕ ਨਰਿੰਦਰ ਬਾਂਸਲ ਅਤੇ ਚੰਡੀਗੜ੍ਹ ਦੇ ਇੰਚਾਰਜ ਦਵਿੰਦਰ ਸਿੱਧੂ ਨੇ ਕਿਹਾ ਕਿ ਫ਼ਿਲਮ ’ਚ ਮਹਿਲਾਵਾਂ ਨੂੰ ਗਾਲ੍ਹਾਂ ਕੱਢਦੇ ਹੋਏ ਦਿਖਾਇਆ ਜਾ ਰਿਹਾ ਹੈ, ਜੋ ਕਿ ਭਾਰਤ ਦੀ ਸੰਸਕ੍ਰਿਤੀ ਦੇ ਵਿਰੁੱਧ ਹੈ। ਉਨ੍ਹਾਂ ਦੱਸਿਆ ਕਿ ਫ਼ਿਲਮ ’ਚ ਕੁਝ ਦ੍ਰਿਸ਼ ਧਾਰਮਿਕ ਭੇਦ-ਭਾਵ ਦੇ ਆਧਾਰ ’ਤੇ ਦਰਸਾਏ ਗਏ ਹਨ ਜੋ ਕਿ ਦੇਸ਼ ’ਚ ਧਾਰਮਿਕ ਵਿਵਾਦ ਪੈਦਾ ਕਰ ਸਕਦੇ ਹਨ। ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੇ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀ ਫ਼ਿਲਮ ’ਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਭਾਰਤੀ ਸੈਂਸਰ ਬੋਰਡ ਤੋਂ ਵੀ ਮੰਗ ਕੀਤੀ ਕਿ ਉਹ ਅਜਿਹੀ ਗਾਲ੍ਹੀ ਗਲੋਚ ਅਤੇ ਮਾੜੇ ਦ੍ਰਿਸ਼ ਵਾਲੀ ਫ਼ਿਲਮਾਂ ਨੂੰ ਪਾਸ ਨਾ ਕਰੇ।


Comments Off on ਜਥੇਬੰਦੀਆਂ ਵੱਲੋਂ ਫ਼ਿਲਮ ‘ਦਿ ਹੰਡਰਡ ਬੱਕਸ’ ਖ਼ਿਲਾਫ਼ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.