ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਜਲ੍ਹਿਆਂਵਾਲਾ ਬਾਗ਼ 12 ਅਪਰੈਲ ਤੱਕ ਬੰਦ

Posted On February - 15 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਫ਼ਰਵਰੀ
ਜਲ੍ਹਿਆਂਵਾਲਾ ਬਾਗ ਨੂੰ ਨਵ ਨਿਰਮਾਣ ਕਾਰਨ 15 ਫਰਵਰੀ ਤੋਂ 12 ਅਪਰੈਲ ਤਕ ਆਮ ਲੋਕਾਂ ਲਈ ਬੰਦ ਕੀਤਾ ਜਾ ਰਿਹਾ ਹੈ। ਇਥੇ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਪਗ 19 ਕਰੋੜ ਰੁਪਏ ਦੀ ਯੋਜਨਾ ਤਹਿਤ ਵੱਖ ਵੱਖ ਕਾਰਜ ਕੀਤੇ ਜਾ ਰਹੇ ਹਨ।
ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪੜਪੋਤਰੇ ਡਾ. ਆਨੰਦ ਗੋਕਨੀ ਨੇ ਅੱਜ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਵਾਸੀਆਂ ਨੂੰ ਆਖਿਆ ਕਿ ਸਾਰਿਆਂ ਨੂੰ ਦੇਸ਼ ਦੇ ਸੰਵਿਧਾਨ ਦੀ ਧਰਮ ਨਿਰਪੱਖ ਅਤੇ ਜਮਹੂਰੀ ਕਦਰਾਂ ਕੀਮਤਾਂ ਵਾਲੀ ਭਾਵਨਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਅੱਜ ਇਥੇ ਸ਼ਹੀਦੀ ਸਮਾਰਕ ’ਤੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਦੱਸਣਯੋਗ ਹੈ ਕਿ ਉਹ ਕਿੱਤੇ ਵਜੋਂ ਡਾਕਟਰ ਹਨ ਤੇ ਮਹਾਤਮਾ ਗਾਂਧੀ ਦੇ ਤੀਜੇ ਬੇਟੇ ਰਾਮਦਾਸ ਗਾਂਧੀ ਦੀ ਬੇਟੀ ਊਸ਼ਾ ਦੇ ਬੇਟੇ ਹਨ ਅਤੇ ਮੁੰਬਈ ਵਿਚ ਰਹਿ ਰਹੇ ਹਨ। ਉਨ੍ਹਾਂ ਨਾਲ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।


Comments Off on ਜਲ੍ਹਿਆਂਵਾਲਾ ਬਾਗ਼ 12 ਅਪਰੈਲ ਤੱਕ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.