ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ

Posted On February - 25 - 2020

ਗੁਰਬਖਸ਼ਪੁਰੀ
ਤਰਨ ਤਾਰਨ, 24 ਫਰਵਰੀ
ਇਥੋਂ ਦੇ ਪਿੰਡ ਬਾਕੀਪੁਰ ਵਿਚ ਜਾਇਦਾਦ ਨੂੰ ਲੈ ਕੇ ਚੱਲ ਰਹੇ ਝਗੜੇ ਕਾਰਨ ਅੱਜ ਭਰਾ ਨੇ ਭਰਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਮ੍ਰਿਤਕ ਦੀ ਪਛਾਣ ਬਲਦੇਵ ਸਿੰਘ (36) ਦੱਸੀ ਗਈ ਹੈ| ਥਾਣਾ ਸਦਰ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਮਿ੍ਤਕ ਦੇ ਪਿਤਾ ਜਗਤਾਰ ਸਿੰਘ, ਵੱਡੇ ਭਰਾ ਸੁਖਦੇਵ ਸਿੰਘ, ਉਸ ਦੀ ਪਤਨੀ ਰਣਜੀਤ ਕੌਰ ਅਤੇ ਦੋ ਲੜਕਿਆਂ ਅਮਾਨਤ ਸਿੰਘ ਅਤੇ ਮਨਜਿੰਦਰ ਸਿੰਘ ਖਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਮਿ੍ਤਕ ਦੀ ਪਤਨੀ ਪਲਵਿੰਦਰ ਕੌਰ ਅਨੁਸਾਰ ਉਹ ਪਰਿਵਾਰ ਨਾਲ ਨੇੜੇ ਦੇ ਪਿੰਡ ਤੇਜਾ ਸਿੰਘ ਵਾਲਾ ’ਚ ਵਿਆਹ ਸਮਾਗਮ ਵਿੱਚ ਗਏ ਸਨ। ਉਥੋਂ ਬਲਦੇਵ ਸਿੰਘ ਆਪਣੇ ਖੇਤਾਂ ਵਿੱਚ ਚੱਕਰ ਮਾਰਨ ਲਈ ਚਲਾ ਗਿਆ| ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਮਾਰ ਕੁੱਟ ਕਰਨ ਉਪਰੰਤ ਉਸ ’ਤੇ ਗੋਲੀਆਂ ਚਲਾ ਦਿੱਤੀਆਂ|

 


Comments Off on ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.