ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਜਾਮੀਆ ਦੇ ਵਿਦਿਆਰਥੀਆਂ ਨਾਲ ਪੁਲੀਸ ਕੁੱਟਮਾਰ ਦੀ ਨਵੀਂ ਵੀਡੀਓ ਸਾਹਮਣੇ ਆਈ

Posted On February - 17 - 2020

ਨਵੀਂ ਦਿੱਲੀ: ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ’ਚ ਵਿਦਿਆਰਥੀਆਂ ਦੀ ਕੁੱਟਮਾਰ ਦੇ ਕਰੀਬ ਦੋ ਮਹੀਨਿਆਂ ਮਗਰੋਂ ਉਨ੍ਹਾਂ ਦੀ ਕੁੱਟਮਾਰ ਦੀ ਇਕ ਵੀਡੀਓ ਸਾਹਮਣੇ ਆਉਣ ਨਾਲ ਪੁਲੀਸ ਪ੍ਰਸ਼ਾਸਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹ ਵੀਡੀਓ ਜਾਮੀਆ ਤਾਲਮੇਲ ਕਮੇਟੀ ਨੇ ਜਾਰੀ ਕੀਤਾ ਹੈ ਜੋ 15 ਦਸੰਬਰ ਨੂੰ ਜਾਮੀਆ ਦੀ ਲਾਇਬ੍ਰੇਰੀ ’ਚ ਪੜ੍ਹ ਰਹੇ ਵਿਦਿਆਰਥੀਆਂ ਉਪਰ ਕਹਿਰ ਵਰਤਾ ਰਹੀ ਪੁਲੀਸ ਅਤੇ ਨੀਮ ਫ਼ੌਜੀ ਬਲਾਂ ਦਾ ਹੈ। ਵਿਦਿਆਰਥੀਆਂ ਨੂੰ ਕੁੱਟਣ ਦਾ ਨਵਾਂ ਵੀਡੀਓ ਆਉਣ ਮਗਰੋਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਹੋਰ ਕਈ ਸਿਆਸੀ ਆਗੂਆਂ ਨੇ ਤਿੱਖੇ ਪ੍ਰਤੀਕਰਮ ਦਿੱਤੇ ਹਨ। ਉਧਰ ਯੂਨੀਵਰਸਿਟੀ ਦੇ ਲੋਕ ਸੰਪਰਕ ਅਧਿਕਾਰੀ ਅਹਿਮਦ ਅਜ਼ੀਮ ਨੇ ਸਪੱਸ਼ਟ ਕੀਤਾ ਹੈ ਕਿ ਇਹ ਵੀਡੀਓ ਜਾਮੀਆ ਯੂਨੀਵਰਸਿਟੀ ਵੱਲੋਂ ਜਾਰੀ ਨਹੀਂ ਕੀਤਾ ਗਿਆ ਹੈ।
ਵੀਡੀਓ ’ਚ ਪੁਲੀਸ ਵੱਲੋਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਵਿਚ ਕੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਪੁਲੀਸ ਦੇ ਵਿਸ਼ੇਸ਼ ਕਮਿਸ਼ਨਰ (ਇੰਟੈਲੀਜੈਂਸ) ਪ੍ਰਵੀਰ ਰੰਜਨ ਨੇ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਦੇ ਧਿਆਨ ਵਿਚ ਆਈ ਹੈ ਅਤੇ ਉਹ ਇਸ ਦੀ ਪੜਤਾਲ ਕਰਨਗੇ। ਕਰੀਬ 48 ਸੈਕਿੰਡ ਦੀ ਵੀਡੀਓ ਵਿਚ ਸੱਤ ਤੋਂ ਅੱਠ ਪੁਲੀਸ ਕਰਮੀ ਪੁਰਾਣੇ ਰੀਡਿੰਗ ਹਾਲ ਵਿਚ ਦਾਖ਼ਲ ਹੁੰਦੇ ਅਤੇ ਵਿਦਿਆਰਥੀਆਂ ਨੂੰ ਲਾਠੀਆਂ ਨਾਲ ਕੁੱਟਦੇ ਦਿਖਾਈ ਦੇ ਰਹੇ ਹਨ। ਵੀਡੀਓ ਜਾਮੀਆ ਕਮੇਟੀ ਨੇ ਐਤਵਾਰ ਤੜਕੇ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ 15 ਦਸੰਬਰ ਨੂੰ ਜਾਮੀਆ ਯੂਨੀਵਰਸਿਟੀ ਦੇ ਬਾਹਰ ਸੀਏਏ ਦਾ ਵਿਰੋਧ ਕਰ ਰਹੀ ਭੀੜ ਦੇ ਹਿੰਸਕ ਹੋਣ ਮਗਰੋਂ ਨੌਜਵਾਨਾਂ ਦੀ ਭਾਲ ’ਚ ਪੁਲੀਸ ਕੈਂਪਸ ਅੰਦਰ ਦਾਖ਼ਲ ਹੋਈ ਸੀ। ਲਾਇਬ੍ਰੇਰੀ ਵਿਚ ਵਿਦਿਆਰਥੀਆਂ ਉਪਰ ਕਥਿਤ ਤੌਰ ’ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੁਲੀਸ ਨੂੰ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।
ਟਵਿੱਟਰ ’ਤੇ ਵੀਡੀਓ ਸਾਂਝਾ ਕਰਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜੇਕਰ ਹੁਣ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਰਕਾਰ ਦੇ ਮਨਸੂਬਿਆਂ ਦਾ ਪਰਦਾਫਾਸ਼ ਹੋ ਜਾਵੇਗਾ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲੀਸ ’ਤੇ ‘ਝੂਠ’ ਬੋਲਣ ਦਾ ਦੋਸ਼ ਲਾਇਆ ਕਿ ਜਾਮੀਆ ਦੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਅੰਦਰ ਨਹੀਂ ਕੁੱਟਿਆ ਗਿਆ ਹੈ। ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਪੁਲੀਸ ਦੀ ਕਾਰਵਾਈ ਸਵੀਕਾਰਨਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਵੱਲੋਂ ਪੇਸ਼ ਕੀਤੀ ਗਈ ਦਲੀਲ ਝੂਠੀ, ਗੁੰਮਰਾਹਕੁਨ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਟਵਿੱਟਰ ’ਤੇ ਕਿਹਾ ਕਿ ਦਿੱਲੀ ਪੁਲੀਸ ਸਿੱਧੇ ਮੋਦੀ ਅਤੇ ਸ਼ਾਹ ਦੇ ਅਧੀਨ ਹੈ ਅਤੇ ਵੀਡੀਓ ਤੋਂ ਸਾਫ਼ ਹੁੰਦਾ ਹੈ ਕਿ ਲਾਇਬ੍ਰੇਰੀ ’ਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਕਿੰਝ ਦਾ ਵਰਤਾਰਾ ਕੀਤਾ ਜਾਂਦਾ ਹੈ।


Comments Off on ਜਾਮੀਆ ਦੇ ਵਿਦਿਆਰਥੀਆਂ ਨਾਲ ਪੁਲੀਸ ਕੁੱਟਮਾਰ ਦੀ ਨਵੀਂ ਵੀਡੀਓ ਸਾਹਮਣੇ ਆਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.