ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਜੀਐੱਨਡੀਈ ਕਾਲਜ ਦੀ ਅਥਲੈਟਿਕ ਮੀਟ ਸਮਾਪਤ

Posted On February - 15 - 2020

ਖੇਡਾਂ ਦੌਰਾਨ ਦੌੜ ਲਗਾਉਂਦੇ ਵਿਦਿਆਰਥੀ।

ਸਤਵਿੰਦਰ ਬਸਰਾ
ਲੁਧਿਆਣਾ, 14 ਫਰਵਰੀ
ਗੁਰੂ ਨਾਨਕ ਦੇਵ ਇੰਜਨੀਰਿੰਗ ਕਾਲਜ ਦੀ 60ਵੀਂ ਸਾਲਾਨਾ ਅਥਲੈਟਿਕ ਮੀਟ ਅੱਜ ਸਮਾਪਤ ਹੋ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕ੍ਰਾਈਮ ਬ੍ਰਾਂਚ ਦੇ ਏਆਈਜੀ ਭੁਪਿੰਦਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਸ੍ਰੀ ਸਿੱਧੂ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਲੜਕੀਆਂ ਦੀ 100 ਮੀਟਰ ਦੌੜ ਵਿੱਚ ਸ਼ਿਖਾ ਤੋਮਰ, 400 ਮੀਟਰ ਦੌੜ ਵਿੱਚ ਸੰਦੀਪ, 3000 ਮੀਟਰ ਦੌੜ ’ਚ ਸੰਧਿਆ, ਟ੍ਰਿਪਲ ਜੰਪ ਵਿੱਚ ਸੰਦੀਪ ਕੌਰ, ਜੈਵਲਿਨ ਥਰੋ ਵਿੱਚ ਤਸਵੀਰ ਕੌਰ, ਸ਼ਾਟ ਪੁੱਟ ਵਿੱਚ ਮਨੁਰੀਤ ਕੌਰ ਨੇ ਪਹਿਲਾ ਸਥਾਨ ਲਿਆ। ਲੜਕਿਆਂ ਦੀ 5000 ਮੀਟਰ ਦੌੜ ਵਿੱਚ ਜਸਪ੍ਰੀਤ ਸਿੰਘ, 10,000 ਮੀਟਰ ਦੌੜ ’ਚ ਜਸਪ੍ਰੀਤ ਸਿੰਘ, ਟ੍ਰਿਪਲ ਜੰਪ ਵਿੱਚ ਪਰਮਵੀਰ ਸਿੰਘ, ਸ਼ਾਟਪੁੱਟ ਵਿੱਚ ਸੁਖਮਨਪ੍ਰੀਤ ਸਿੰਘ, ਹੈਮਰ ਥਰੋ ਵਿੱਚ ਸੁਖਮਜੀਤ ਸਿੰਘ ਪਹਿਲੇ ਸਥਾਨ ’ਤੇ ਰਹੇ। ਲੜਕਿਆਂ ਵਿੱਚੋਂ ਵਿਨੋਦ ਕੁਮਾਰ ਤੇ ਜਪਨਜੋਤ ਸਿੰਘ ਨੂੰ ਤੇ ਲੜਕੀਆਂ ਵਿੱਚੋਂ ਸੰਦੀਪ ਕੌਰ ਅਤੇ ਸੰਧਿਆ ਕੁਮਾਰੀ ਨੂੰ ਬੈਸਟ ਐਥਲੀਟ ਐਲਾਨਿਆ ਗਿਆ।


Comments Off on ਜੀਐੱਨਡੀਈ ਕਾਲਜ ਦੀ ਅਥਲੈਟਿਕ ਮੀਟ ਸਮਾਪਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.