ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਜੀਟੀਯੂ ਵੱਲੋਂ ਸਿੱਖਿਆ ਭਵਨ ਦਾ ਘਿਰਾਓ ਅੱਜ

Posted On February - 18 - 2020

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਫਰਵਰੀ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਣਖ ਅਤੇ ਸਵੈ-ਮਾਣ ਦੀ ਬਹਾਲੀ ਅਤੇ ਸਿੱਖਿਆ ਵਿਭਾਗ ਵੱਲੋਂ ਸੈਂਕੜੇ ਸਕੂਲਾਂ ਨੂੰ ਤਾਲਾ ਲਗਾਉਣ ਦੇ ਤਾਨਾਸ਼ਾਹੀ ਫੁਰਮਾਨ ਖ਼ਿਲਾਫ਼ ਵਿਭਾਗ ਦੀ ਕੀਤੀ ਜਾ ਰਹੀ ਆਕਾਰ ਘਟਾਈ ਤੇ ਪੇਂਡੂ ਵਸੋਂ ਤੋਂ ਸਿੱਖਿਆ ਦਾ ਹੱਕ ਖੋਹੇ ਜਾਣ ਦੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਵੱਲੋਂ ਭਲਕੇ 18 ਫਰਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਪੰਜਾਬ ਭਰ ’ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ। ਇਥੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਮੁਹਾਲੀ ਨੇ ਦੱਸਿਆ ਕਿ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਰਾਹੀ ਸਰਕਾਰ ਨਾਲ ਰਾਬਤਾ ਬਣਾਉਂਦੇ ਆ ਰਹੇ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਅਧਿਆਪਕ ਸਮੱਸਿਆਵਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਬਜਾਇ ਹੁਣ ਵਿਭਾਗ ਨੇ ਬੱਚਿਆਂ ਦੀ ਘੱਟ ਰਹੀ ਗਿਣਤੀ ਦੀ ਆੜ ਵਿੱਚ ਪਹਿਲੀ ਕਿਸ਼ਤ ਵਿੱਚ 1342 ਸਕੂਲਾਂ ਦਾ ਭੋਗ ਪਾ ਦਿੱਤਾ ਹੈ। ਪ੍ਰਾਇਮਰੀ ਵਿਭਾਗ ’ਚੋਂ ਹੈੱਡ ਟੀਚਰਾਂ ਦੀਆਂ 1904 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ।


Comments Off on ਜੀਟੀਯੂ ਵੱਲੋਂ ਸਿੱਖਿਆ ਭਵਨ ਦਾ ਘਿਰਾਓ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.