ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੀਆਂ ਆਂਗਣਵਾੜੀ ਮੁਲਾਜ਼ਮਾਂ

Posted On February - 14 - 2020

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਝੋਕੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਫਰਵਰੀ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ 6 ਮਾਰਚ ਨੂੰ ਜੇਲ੍ਹ ਭਰੋ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਜੇਲ੍ਹ ਭਰੋ ਅੰਦੋਲਨ ਤੋਂ ਪਹਿਲਾਂ 20 ਫਰਵਰੀ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਖੂਨ ਨਾਲ ਲਿਖੇ ਨੋਟਿਸ ਦਿੱਤੇ ਜਾਣਗੇ।
ਇਥੇ ਯੂਨੀਅਨ ਦੀ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਗੁਰਮੇਲ ਕੌਰ ਬਿੰਝੋਕੀ ਅਤੇ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਜਨਰਲ ਸਕੱਤਰ ਸ਼ਿੰਦਰ ਕੌਰ ਬੜੀ ਨੇ ਕਿਹਾ ਕਿ ਕੇਂਦਰ ਸਰਕਾਰ ਵਿਕਾਸ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਸੀ ਪਰ ਅੱਜ ਇਸ ਦੇ ਉਲਟ ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇੰਡੀਅਨ ਆਇਲ ਵਰਗੀਆਂ ਮੁਨਾਫ਼ਾ ਦੇਣ ਵਾਲੀਆਂ ਕੰਪਨੀਆਂ ਨੂੰ ਸਰਕਾਰ ਵੇਚ ਰਹੀ ਹੈ ਅਤੇ ਰੇਲਵੇ ਵਰਗੇ ਅਦਾਰੇ ਦਾ ਨਿੱਜੀਕਰਨ ਕਰਕੇ ਲੱਖਾਂ ਲੋਕਾਂ ਨੂੰ ਬੇਰੁਜ਼ਗਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਆਂਗਣਵਾੜੀ ਕੇਂਦਰਾਂ ਦਾ ਗਠਨ ਕੀਤਾ ਗਿਆ ਸੀ ਤੇ ਸੁਪਰੀਮ ਕੋਰਟ ਨੇ ਇਸ ਸਕੀਮ ਦਾ ਦਾਇਰਾ ਵਧਾਉਣ ਲਈ ਕਿਹਾ ਸੀ ਪਰ ਅੱਜ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਸਕੀਮ ਕੁਪੋਸ਼ਿਤ ਹੋ ਗਈ ਹੈ। ਕੁਪੋਸ਼ਣ ਵਰਗੀ ਭਿਆਨਕ ਬਿਮਾਰੀ ਨੂੰ ਕਾਬੂ ਪਾਉਣ ਲਈ ਆਂਗਣਵਾੜੀ ਕੇਂਦਰਾਂ ਦੇ ਵਿਸਥਾਰ ਨੂੰ ਅੱਖੋਂ ਪਰੋਖੇ ਕਰਦੇ ਹੋਏ ਲਗਾਤਾਰ ਬਜਟ ਵਿਚ ਕਟੌਤੀ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਨਿਗੂਣੇ ਮਾਣ ਭੱਤੇ ’ਤੇ ਕੰਮ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕਟੌਤੀ ਕੀਤੀ ਜਾ ਰਹੀ ਹੈ ਤੇ ਸੁਪਰਵਾਈਜ਼ਰਾਂ ਦੀ ਭਰਤੀ ਸਾਲ 2016 ਤੋਂ ਲਟਕ ਰਹੀ ਹੈ। ਮੀਟਿੰਗ ’ਚ ਰਣਜੀਤ ਕੌਰ ਚੰਨੋ, ਰੁਪਿੰਦਰ ਕੌਰ ਹਥੋਆ, ਸਰਬਜੀਤ ਕੌਰ ਸੰਗਰੂਰ, ਜਗਜੀਤ ਕੌਰ ਸ਼ੇਰਪੁਰ, ਕੁਲਦੀਪ ਕੌਰ ਮਾਲੇਰਕੋਟਲਾ, ਪ੍ਰਵੀਨ ਰਾਣੀ, ਛਤਰਪਾਲ ਕੌਰ ਭਵਾਨੀਗੜ੍ਹ ਅਤੇ ਬਲਾਕ ਅਹੁਦੇਦਾਰ ਸ਼ਾਮਲ ਸਨ।


Comments Off on ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੀਆਂ ਆਂਗਣਵਾੜੀ ਮੁਲਾਜ਼ਮਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.