ਲੁਧਿਆਣਾ ਦੇ ਸੀਐੱਮਸੀ ਹਸਪਤਾਲ ਵਿੱਚ ਦੋ ਔਰਤਾਂ ਦੀ ਮੌਤ !    ਹਰਿਆਣਾ ਵਿਚ ਕਰੋਨਾ ਨਾਲ ਪਹਿਲੀ ਮੌਤ !    ਹਰਿਆਣਾ ’ਚ ਕਿਸਾਨਾਂ ਦੇ ਕਰਜ਼ੇ ਦੀਆਂ ਕਿਸ਼ਤਾਂ 30 ਜੂਨ ਤਕ ਮੁਲਤਵੀ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    

ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ

Posted On February - 17 - 2020

ਬ੍ਰਿਸਬਨ, 16 ਫਰਵਰੀ

ਟੀ-20 ਵਿਸ਼ਵ ਕੱਪ ਟਰਾਫ਼ੀ।

ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਅਭਿਆਸ ਮੈਚ ਅੱਜ ਇੱਥੇ ਮੀਂਹ ਕਾਰਨ ਇੱਕ ਵੀ ਗੇਂਦ ਸੁੱਟੇ ਬਗ਼ੈਰ ਰੱਦ ਹੋ ਗਿਆ। ਐਲਨ ਬਾਰਡਰ ਫੀਲਡ ’ਤੇ ਹੋਣ ਵਾਲੇ ਇਸ ਮੁਕਾਬਲੇ ਦਾ ਟਾਸ ਵੀ ਨਹੀਂ ਹੋ ਸਕਿਆ। ਭਾਰਤ ਆਪਣੇ ਦੂਜੇ ਅਤੇ ਆਖ਼ਰੀ ਅਭਿਆਸ ਮੈਚ ਵਿੱਚ ਇੱਥੇ 18 ਫਰਵਰੀ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਉਤਰੇਗਾ। ਮਹਿਲਾ ਟੀ-20 ਵਿਸ਼ਵ ਕੱਪ 21 ਫਰਵਰੀ ਨੂੰ ਸ਼ੁਰੂ ਹੋਵੇਗਾ, ਜਿਸ ਦਾ ਪਹਿਲਾ ਮੈਚ ਭਾਰਤ ਅਤੇ ਮੌਜੂਦਾ ਚੈਂਪੀਅਨ ਤੇ ਚਾਰ ਵਾਰ ਦੀ ਜੇਤੂ ਆਸਟਰੇਲੀਆ ਵਿਚਾਲੇ ਸਿਡਨੀ ਵਿੱਚ ਖੇਡਿਆ ਜਾਵੇਗਾ। ਐਡੀਲੇਡ ਵਿੱਚ ਇੱਕ ਹੋਰ ਅਭਿਆਸ ਮੈਚ ਵਿੱਚ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ। ਆਸਟਰੇਲੀਆ ਦੀਆਂ ਆਖ਼ਰੀ ਗੇੜ ਦੀਆਂ ਤਿਆਰੀਆਂ ਨੂੰ ਝਟਕਾ ਲੱਗਿਆ, ਜਦੋਂ ਵੈਸਟ ਇੰਡੀਜ਼ ਖ਼ਿਲਾਫ਼ ਉਸ ਦਾ ਅਭਿਆਸ ਮੈਚ ਗਿੱਲੇ ਮੈਦਾਨ ਕਾਰਨ ਰੱਦ ਕਰ ਦਿੱਤਾ ਗਿਆ। ਪਹਿਲੀ ਵਾਰ ਵਿਸ਼ਵ ਕੱਪ ਖੇਡ ਰਹੇ ਥਾਈਲੈਂਡ ਖ਼ਿਲਾਫ਼ ਬੰਗਲਾਦੇਸ਼ ਦਾ ਮੈਚ ਵੀ ਰੱਦ ਕਰ ਹੋ ਗਿਆ। -ਪੀਟੀਆਈ


Comments Off on ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.