ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਟੋਕੀਓ ਓਲੰਪਿਕ: ਤੈਅ ਪ੍ਰੋਗਰਾਮ ਮੁਤਾਬਕ ਹੋਣਗੀਆਂ ਖੇਡਾਂ: ਰਿਜਿਜੂ

Posted On February - 28 - 2020

ਕਿਰਨ ਰਿਜਿਜੂ

ਨਵੀਂ ਦਿੱਲੀ, 27 ਫਰਵਰੀ
ਭਾਰਤ ਦੇ ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੀਆਂ ਚਿੰਤਾਵਾਂ ਦੇ ਬਾਵਜੂਦ ਉਨ੍ਹਾਂ ਨੂੰ ਇਸ ਸਾਲ ਟੋਕੀਓ ਓਲੰਪਿਕ ਤੈਅ ਪ੍ਰੋਗਰਾਮ ਅਨੁਸਾਰ ਹੋਣ ਦੀ ਆਸ ਹੈ।
ਸ੍ਰੀ ਰਿਜਿਜੂ ਨੇ ਇੱਥੇ ਭਾਰਤੀ ਖਿਡਾਰੀਆਂ ਨੂੰ ਜਪਾਨੀ ਸੱਭਿਆਚਾਰ ਤੇ ਸ਼ਿਸ਼ਟਾਚਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਗਈ ਵਰਕਸ਼ਾਪ ਮੌਕੇ ਪੁੱਛੇ ਗਏ ਸਵਾਲ ’ਤੇ ਕਿਹਾ, ‘‘ਵਾਇਰਸ ਚੀਨ ਵਿੱਚ ਹੈ, ਟੋਕੀਓ ’ਚ ਨਹੀਂ। ਮੈਨੂੰ ਟੋਕੀਓ ਓਲੰਪਿਕ ਦੇ 24 ਜੁਲਾਈ ਤੋਂ ਸ਼ੁਰੂ ਹੋਣ ਤੇ ਵਧੀਆ ਤਰੀਕੇ ਨਾਲ ਅੱਗੇ ਵਧਣ ਦੀ ਆਸੀ ਹੈ।’’ ਭਾਰਤ ਦੀਆਂ ਓਲੰਪਿਕ ਤਿਆਰੀਆਂ ਸਬੰਧੀ ਖੇਡ ਮੰਤਰੀ ਨੇ ਕਿਹਾ ਕਿ ਰੀਓ 2016 ਓਲੰਪਿਕ ਵਿੱਚ ਕੀਤੀਆਂ ਗਈਆਂ ਰੱਖ-ਰਖਾਓ ਸਬੰਧੀ ਗਲਤੀਆਂ ਨੂੰ ਦੋਹਰਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ, ‘‘2016 ਵਿੱਚ ਕੁਝ ਪ੍ਰਬੰਧਨ ਸਬੰਧੀ ਮੁੱਦੇ ਹੋਏ ਸਨ ਪਰ ਅਸੀਂ ਯਕੀਨੀ ਬਣਾਵਾਂਗੇ ਕਿ ਅਜਿਹਾ ਦੁਬਾਰਾ ਨਾ ਹੋਵੇ।’’ ਓਲੰਪਿਕ ਖੇਡਾਂ ਇਸ ਸਾਲ ਜੁਲਾਈ-ਅਗਸਤ ਵਿੱਚ ਹੋਣਗੀਆਂ ਪਰ ਕੌਮਾਂਤਰੀ ਓਲੰਪਿਕ ਕਮੇਟੀ ਦੇ ਸੀਨੀਅਰ ਮੈਂਬਰ ਡਿਕ ਪਾਊਂਡ ਨੇ ਕਿਹਾ ਹੈ ਕਿ ਜੇਕਰ ਮਈ ਤੱਕ ਖ਼ਤਰਨਾਕ ਕਰੋਨਾਵਾਇਰਸ ਨੂੰ ਕੰਟਰੋਲ ਨਾ ਕੀਤਾ ਗਿਆ ਤਾਂ ਇਨ੍ਹਾਂ ਖੇਡਾਂ ਨੂੰ ਰੱਦ ਕਰਨਾ ਪੈ ਸਕਦਾ ਹੈ।

-ਪੀਟੀਆਈ


Comments Off on ਟੋਕੀਓ ਓਲੰਪਿਕ: ਤੈਅ ਪ੍ਰੋਗਰਾਮ ਮੁਤਾਬਕ ਹੋਣਗੀਆਂ ਖੇਡਾਂ: ਰਿਜਿਜੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.