ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਤਿਵਾੜੀ ਵੱਲੋਂ ਐੱਨਐੱਸਜੀ ਦਾ ਕੇਂਦਰ ਰੂਪਨਗਰ ਵਿੱਚ ਸਥਾਪਿਤ ਕਰਨ ਦਾ ਸੁਝਾਅ

Posted On February - 15 - 2020

ਪੱਤਰ ਪ੍ਰੇਰਕ
ਰੂਪਨਗਰ, 14 ਫਰਵਰੀ
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕੌਮੀ ਸੁਰੱਖਿਆ ਗਾਰਡ (ਐੱਨਐੱਸਜੀ) ਦਾ ਖੇਤਰੀ ਕੇਂਦਰ ਸਥਾਪਤ ਕਰਨ ਲਈ ਪਠਾਨਕੋਟ ਵਿੱਚ ਉਚਿਤ ਥਾਂ ਨਾ ਉਪਲੱਬਧ ਹੋਣ ’ਤੇ ਉਸ ਨੂੰ ਰੂਪਨਗਰ ਵਿੱਚ ਬਣਾਏ ਜਾਣ ਦਾ ਸੁਝਾਅ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਠਾਨਕੋਟ ਵਿੱਚ ਅੱਨਐੱਸਜੀ ਦਾ ਖੇਤਰੀ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ ਅਤੇ ਇਸ ਮੰਤਵ ਲਈ ਉੱਥੇ ਜ਼ਮੀਨ ਦੀ ਭਾਲ ਕੀਤੀ ਜਾ ਰਹੀ ਹੈ। ਸ੍ਰੀ ਤਿਵਾੜੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਉਹ ਇਸ ਪ੍ਰਾਜੈਕਟ ਨੂੰ ਪਠਾਨਕੋਟ ਜ਼ਿਲ੍ਹੇ ਵਿੱਚ ਲਗਾਏ ਜਾਣ ਦੇ ਵਿੱਰੁਧ ਨਹੀਂ ਹਨ ਪ੍ਰੰਤੂ ਉਨ੍ਹਾਂ ਦਾ ਇਹ ਸੁਝਾਅ ਹੈ ਕਿ ਜੇਕਰ ਉੱਥੇ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਨਹੀਂ ਮਿਲਦੀ ਤਾਂ ਸਰਕਾਰ ਇਸ ਨੂੰ ਰੂਪਨਗਰ ਵਿੱਚ ਸਥਾਪਤ ਕਰਨ ਵਾਸਤੇ ਪਹਿਲਾਂ ਤੋਂ ਮੌਜੂਦ ਥਾਂ ’ਤੇ ਵਿਚਾਰ ਕਰ ਸਕਦੀ ਹੈ। ਉਨ੍ਹਾਂ ਰੂਪਨਗਰ ਵਿੱਚ ਪਹਿਲਾਂ ਹੀ ਰੱਖਿਆ ਮੰਤਰਾਲੇ ਵੱਲੋਂ ਫੌਜ ਦਾ ਸਿਲੈਕਸ਼ਨ ਸੈਂਟਰ (ਉੱਤਰ) ਸਥਾਪਤ ਕਰਨ ਦੀ ਯੋਜਨਾ ਸੀ ਅਤੇ ਸੂਬਾ ਸਰਕਾਰ ਨੇ ਸਿਲੈਕਸ਼ਨ ਸੈਂਟਰ ਲਈ ਨੇੜੇ ਆਈਆਈਟੀ ਰੋਪੜ ਦੇ ਕੈਂਪਸ ਨੇੜੇ 203 ਏਕੜ ਜ਼ਮੀਨ ਫੌਜ ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਰੱਖਿਆ ਮੰਤਰਾਲੇ ਵੱਲੋਂ ਪ੍ਰਸਤਾਵਿਤ ਸਿਲੈਕਸ਼ਨ ਸੈਂਟਰ ਵਾਸਤੇ ਕੋਈ ਫੈਸਲਾ ਨਾ ਲਏ ਜਾਣ ਕਾਰਨ ਇਹ ਜ਼ਮੀਨ ਖਾਲੀ ਹੈ ਅਤੇ ਇਸ ਦਾ ਇਸਤੇਮਾਲ ਪ੍ਰਸਤਾਵਿਤ ਐੱਨਐੱਸਜੀ ਕੇਂਦਰ ਲਈ ਹੋ ਸਕਦਾ ਹੈ।

 


Comments Off on ਤਿਵਾੜੀ ਵੱਲੋਂ ਐੱਨਐੱਸਜੀ ਦਾ ਕੇਂਦਰ ਰੂਪਨਗਰ ਵਿੱਚ ਸਥਾਪਿਤ ਕਰਨ ਦਾ ਸੁਝਾਅ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.