ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਦਰਬਾਰ ਸਾਹਿਬ ਦੇ ਰਸਤਿਆਂ ’ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਖ਼ਿਲਾਫ਼ ਮਾਰਚ

Posted On February - 19 - 2020

ਸਿੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਾਰਚ ਦਾ ਦ੍ਰਿਸ਼।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਫਰਵਰੀ
ਪੁਰਾਤਨ ਸ਼ਹਿਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਖਾਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਵਿਚੋਂ ਸ਼ਰਾਬ ਦੇ ਠੇਕੇ, ਮੀਟ ਅਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਾਉਣ ਅਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਸਬੰਧੀ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਕੀਤਾ। ਜਥੇਬੰਦੀਆਂ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ’ਤੇ ਮੰਗ ਪੱਤਰ ਵੀ ਸੌਂਪਿਆ। ਇਸ ਮਾਰਚ ਦੀ ਸ਼ੁਰੂਆਤ ਮਹਾ ਸਿੰਘ ਗੇਟ ਤੋਂ ਕੀਤੀ ਗਈ, ਜਿੱਥੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸ਼ਮੂਲੀਅਤ ਕੀਤੀ।
ਸਮਾਜ ਸੁਧਾਰ ਸਭਾ ਪੰਜਾਬ ਅਤੇ ਹੋਰ ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਾਰਚ ਦੀ ਅਗਵਾਈ ਸਭਾ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਕੀਤੀ। ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਵਿਖਾਵਾਕਾਰੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਤਕ ਪੁੱਜੇ ਤੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਜਥੇਦਾਰ ਦੇ ਨਾਂ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਬਾਰੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਗੁਰਮਤਾ ਪਾਸ ਕੀਤਾ ਜਾਵੇ ਤੇ ਇਹ ਮਤਾ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਤੋਂ ਸੰਗਤ ਆਉਂਦੀ ਹੈ। ਇਸ ਸ਼ਹਿਰ ਨੂੰ ਗੁਰੂ ਰਾਮਦਾਸ ਜੀ ਨੇ ਵਸਾਇਆ ਗਿਆ ਸੀ ਤੇ ਸ਼ਹਿਰ ਵਿਚ ਵੱਡੀ ਗਿਣਤੀ ਵੱਖ ਵੱਖ ਧਰਮਾਂ ਦੇ ਧਰਮ ਅਸਥਾਨ ਹਨ। ਇਸ ਲਈ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਵਿਚੋਂ ਮੀਟ, ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਵੀ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸੁੱਤੇ ਹੋਏ ਪ੍ਰਸ਼ਾਸਨ, ਨਿਗਮ ਅਤੇ ਸਰਕਾਰ ਨੂੰ ਜਗਾਉਣ ਲਈ ਅੱਜ ਸਿੱਖ ਜਥੇਬੰਦੀਆਂ ਨੇ ਇਹ ਮਾਰਚ ਕੀਤਾ ਹੈ।
ਇਸ ਦੌਰਾਨ ਸਭਾ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਮਹਾ ਸਿੰਘ ਗੇਟ, ਹਾਲ ਗੇਟ ਅਤੇ ਸੁਲਤਾਨਵਿੰਡ ਗੇਟ ਨੇੜੇ ਸ਼ਰਾਬ ਦੇ ਠੇਕੇ ਹਨ, ਜੋ 31 ਮਾਰਚ ਤੋਂ ਬਾਅਦ ਨਵੀਂ ਬੋਲੀ ਦੌਰਾਨ ਪੱਕੇ ਤੌਰ ’ਤੇ ਬੰਦ ਕੀਤੇ ਜਾਣੇ ਚਾਹੀਦੇ ਹਨ। ਇਸੇ ਤਰ੍ਹਾਂ ਪਾਨ, ਬੀੜੀ, ਮੀਟ ਆਦਿ ਦੀਆਂ ਦੁਕਾਨਾਂ ਵੀ ਬੰਦ ਹੋਣ। ਇਨ੍ਹਾਂ ਪ੍ਰਮੁੱਖ ਰਸਤਿਆਂ ’ਤੇ ਛਬੀਲਾਂ ਲਾਈਆਂ ਜਾਣ। ਉਨ੍ਹਾਂ ਨੇ ਵਿਰਾਸਤੀ ਮਾਰਗ ਵਿਚੋਂ ਮੰਗਤਿਆਂ ਤੇ ਹੋਰ ਸਾਮਾਨ ਵੇਚਣ ਵਾਲਿਆਂ ਅਤੇ ਅਵਾਰਾ ਕੁੱਤਿਆਂ ਨੂੰ ਹਟਾਉਣ, ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਆਉਣ-ਜਾਣ ਵਾਲੀਆਂ ਸੜਕਾਂ ਦੀ ਮੁਰੰਮਤ ਅਤੇ ਸਫ਼ਾਈ ਕਰਨ, ਇਨ੍ਹਾਂ ਸੜਕਾਂ ਨੂੰ ਵੀ ਵਿਰਾਸਤੀ ਮਾਰਗ ਵਰਗੀ ਦਿੱਖ ਦੇਣ, ਇਨ੍ਹਾਂ ਰਸਤਿਆਂ ’ਤੇ ਪੁਲੀਸ ਕਰਮਚਾਰੀ ਤਾਇਨਾਤ ਕਰਨ ਦੀ ਮੰਗ ਕੀਤੀ।
ਇਸ ਮਾਰਚ ਵਿਚ ਸਿਰਲੱਥ ਖਾਲਸਾ ਜਥਾ ਦੇ ਪਰਮਜੀਤ ਸਿੰਘ ਅਕਾਲੀ, ਨਿਹੰਗ ਜਥੇਬੰਦੀ ਦੇ ਮੈਂਬਰ ਸਤਨਾਮ ਸਿੰਘ, ਜਗਦੀਪ ਸਿੰਘ ਵਡਾਲਾ, ਨਿਸ਼ਾਨ ਸਿੰਘ, ਬੀਬੀ ਰਾਜਵਿੰਦਰ ਕੌਰ, ਪਰਮਜੀਤ ਕੌਰ, ਬਾਬਾ ਮਨਮੋਹਨ ਸਿੰਘ ਭੰਗਾਲੀ, ਨਿਰਮਲ ਸਿੰਘ ਜੇਠੂਵਾਲ ਤੇ ਅਵਤਾਰ ਸਿੰਘ ਹਾਜ਼ਰ ਸਨ।


Comments Off on ਦਰਬਾਰ ਸਾਹਿਬ ਦੇ ਰਸਤਿਆਂ ’ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਖ਼ਿਲਾਫ਼ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.