ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਦਲ ਖਾਲਸਾ ਵੱਲੋਂ ਭਾਜਪਾ ਦੀ ਨਿਖੇਧੀ

Posted On February - 15 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਫਰਵਰੀ
ਦਲ ਖਾਲਸਾ ਨੇ ਹਾਲ ਹੀ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਦੀ ਸਮੀਖਿਆ ਕਰਦਿਆਂ ਦਾਅਵਾ ਕੀਤਾ ਹੈ ਕਿ ਦੇਸ਼ ਦੀ ਰਾਜਧਾਨੀ ਦੇ ਲੋਕਾਂ ਨੇ ਹਿੰਦੂਤਵ ਦੇ ਕੱਟੜ ਚਿਹਰੇ ਵਾਲੀ ਭਾਜਪਾ ਨੂੰ ਨਕਾਰ ਦਿੱਤਾ ਹੈ। ਲੋਕਾਂ ਨੇ ਨਰਮ ਹਿੰਦੂ ਚਿਹਰੇ ਦੇ ਤੌਰ ’ਤੇ ਜਾਣੇ ਜਾਂਦੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਚ ਭਰੋਸਾ ਪ੍ਰਗਟਾਇਆ ਹੈ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਵੋਟਾਂ ਦੇ ਨਤੀਜਿਆਂ ਨਾਲ ਸ਼ਾਹੀਨ ਬਾਗ ਦੇ ਕਰੰਟ ਦਾ ਜ਼ੋਰਦਾਰ ਝਟਕਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਂਕੜਬਾਜ਼ੀ ਵਤੀਰੇ ਨੂੰ ਲੱਗਾ ਹੈ। ਦਲ ਖਾਲਸਾ ਦੇ ਆਗੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਰਮਨਾਕ ਹਾਰ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਗੁਜਰਾਤ ਪਰਤ ਜਾਣਾ ਚਾਹੀਦਾ ਹੈ। ਅਕਾਲੀਆਂ ਦੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਨਿੱਤ ਬਦਲਦੇ ਸਟੈਂਡ ਬਾਰੇ ਉਨ੍ਹਾਂ ਕਿਹਾ ਕਿ ਬਾਦਲਕਿਆਂ ਦਾ ਕੋਈ ਦੀਨ-ਈਮਾਨ ਨਹੀਂ ਹੈ।


Comments Off on ਦਲ ਖਾਲਸਾ ਵੱਲੋਂ ਭਾਜਪਾ ਦੀ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.