ਲੁਧਿਆਣਾ ਦੇ ਸੀਐੱਮਸੀ ਹਸਪਤਾਲ ਵਿੱਚ ਦੋ ਔਰਤਾਂ ਦੀ ਮੌਤ !    ਹਰਿਆਣਾ ਵਿਚ ਕਰੋਨਾ ਨਾਲ ਪਹਿਲੀ ਮੌਤ !    ਹਰਿਆਣਾ ’ਚ ਕਿਸਾਨਾਂ ਦੇ ਕਰਜ਼ੇ ਦੀਆਂ ਕਿਸ਼ਤਾਂ 30 ਜੂਨ ਤਕ ਮੁਲਤਵੀ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    

ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ

Posted On February - 18 - 2020

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਫਰਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਨਐਸਕਿਊਐਫ਼ ਅਧੀਨ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਅਤੇ ਆਨ ਜਾਬ ਟਰੇਨਿੰਗ ਦੇ ਸ਼ਡਿਊਲ ਵਿੱਚ ਮੁੜ ਤਬਦੀਲੀ ਕੀਤੀ ਗਈ ਹੈ। ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਪ੍ਰਬੰਧਕੀ ਕਾਰਨਾਂ ਕਰ ਕੇ ਪਹਿਲਾਂ ਜਾਰੀ ਕੀਤੀ ਗਈ ਡੇਟਸ਼ੀਟ ਵਿੱਚ ਕੁਝ ਤਬਦੀਲੀ ਕੀਤੀ ਗਈ ਹੈ। ਸਿੱਖਿਆ ਬੋਰਡ ਦੇ ਸਕੱਤਰ-ਕਮ-ਡੀਜੀਐਸਈ ਮੁਹੰਮਦ ਤਈਅਬ ਨੇ ਦੱਸਿਆ ਕਿ 17 ਅਪਰੈਲ ਤੋਂ 2 ਮਈ ਤੱਕ ਲਈ ਜਾਣ ਵਾਲੀ ਪ੍ਰਯੋਗੀ ਪ੍ਰੀਖਿਆ ਹੁਣ 24 ਅਪਰੈਲ ਤੋਂ 9 ਮਈ ਤੱਕ ਕਰਵਾਈ ਜਾਵੇਗੀ। ਇਸੇ ਤਰ੍ਹਾਂ 3 ਮਈ ਤੋਂ 9 ਮਈ ਤੱਕ ਲਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ 7 ਦਿਨ ਦੀ ‘ਆਨ ਦਾ ਜਾਬ ਟਰੇਨਿੰਗ’ ਪ੍ਰੋਗਰਾਮ ਦਾ ਸ਼ਡਿਊਲ ਵੀ ਬਦਲਿਆ ਗਿਆ ਹੈ। ਹੁਣ ਇਹ ਟਰੇਨਿੰਗ ਪ੍ਰਯੋਗੀ ਪ੍ਰੀਖਿਆ ਤੋਂ ਪਹਿਲਾਂ 17 ਅਪਰੈਲ ਤੋਂ 23 ਅਪਰੈਲ ਤੱਕ ਕਰਵਾਈ ਜਾਵੇਗੀ। ਉਧਰ, ਬੋਰਡ ਮੈਨੇਜਮੈਂਟ ਨੇ ਬਾਰ੍ਹਵੀਂ ਦੀ ਡੇਟਸ਼ੀਟ ਵੀ ਬਦਲੀ ਹੈ। ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਅਨੁਸਾਰ ਹਿਸਟਰੀ ਦੀ ਪ੍ਰੀਖਿਆ 12 ਮਾਰਚ ਦੀ ਥਾਂ 3 ਅਪਰੈਲ ਅਤੇ ਜੌਗਰਫ਼ੀ ਵਿਸ਼ੇ ਦੀ ਪ੍ਰੀਖਿਆ 27 ਮਾਰਚ ਦੀ ਥਾਂ 1 ਅਪਰੈਲ ਨੂੰ ਲਈ ਜਾਵੇਗੀ। ਜਦੋਂਕਿ ਬਾਕੀ ਦੀ ਡੇਟਸ਼ੀਟ ਪਹਿਲਾਂ ਤੋਂ ਜਾਰੀ ਸ਼ਡਿਊਲ ਅਨੁਸਾਰ ਹੀ ਹੋਵੇਗੀ।


Comments Off on ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.