ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਦਿਖਾਵਾ, ਕਰਜ਼ਾ ਅਤੇ ਨਸ਼ੇ ਪੰਜਾਬ ਲਈ ਵੱਡੇ ਖ਼ਤਰੇ ਕਰਾਰ

Posted On February - 13 - 2020

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 12 ਫਰਵਰੀ

ਖਾਲਸਾ ਕਾਲਜ ਵਿਚ ਚੱਲ ਰਹੇ ਸਾਹਿਤ ਉਤਸਵ ਦੀ ਝਲਕ।

ਸਥਾਨਕ ਖਾਲਸਾ ਕਾਲਜ ਵਿਚ ਚੱਲ ਰਹੇ ਚਾਰ ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਦੂਜੇ ਦਿਨ ਅੱਜ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ: ਵਰਤਮਾਨ ਚੁਣੌਤੀਆਂ’ ਬਾਰੇ ਹੋਏ ਸੈਮੀਨਾਰ ਵਿਚ ਵਿਦਵਾਨਾਂ ਨੇ ਮਾਤ-ਭਾਸ਼ਾ ਬਾਰੇ ਵਿਚਾਰ ਚਰਚਾ ਕੀਤੀ।
ਲੇਖਕ ਤੇ ਚਿੰਤਕ ਡਾ. ਮਨਮੋਹਨ ਨੇ ਕਿਹਾ ਕਿ ਦਿਖਾਵਾ, ਕਰਜ਼ਾ ਅਤੇ ਨਸ਼ੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਵੱਡੇ ਖ਼ਤਰੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬਦਲਦੀਆਂ ਭੂਗੋਲਿਕ ਸਥਿਤੀਆਂ ਕਾਰਨ ਪੰਜਾਬੀ ਭਾਸ਼ਾ ਬਾਰੇ ਚਿੰਤਨ ਬਹੁਤ ਘੱਟ ਹੋ ਸਕਿਆ ਹੈ ਪਰ ਇਸ ਦੇ ਬਿਹਤਰ ਭਵਿੱਖ ਲਈ ਇਸ ਨੂੰ ਸਰਕਾਰ, ਦਰਬਾਰ, ਵਪਾਰ ਅਤੇ ਕਾਰੋਬਾਰ ਦੀ ਭਾਸ਼ਾ ਬਣਾਉਣ ਦੀ ਲੋੜ ਹੈ। ਇਸ ਲਈ ਸਰਕਾਰ ਦੀ ਭਾਸ਼ਾ ਨੀਤੀ ਅਤੇ ਨੀਅਤ ਹੋਣੀ ਚਾਹੀਦੀ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਅੰਗੇਰਜ਼ਾਂ ਵੇਲੇ ਤੋਂ ਲੈ ਕੇ ਅੱਜ ਤਕ ਦੀਆਂ ਸਰਕਾਰਾਂ ਪੰਜਾਬੀਆਂ ਨੂੰ ਵਿਰਾਸਤ ਤੋਂ ਤੋੜਨ ਲਈ ਯਤਨਸ਼ੀਲ ਰਹੀਆਂ ਹਨ ਜਦੋਂਕਿ ਵਿਰਾਸਤ ਹੀ ਗਿਆਨ ਦਾ ਮੂਲ ਸਰੋਤ ਹੁੰਦੀ ਹੈ। ਉਨ੍ਹਾਂ ਪੰਜਾਬੀ ਭਾਸ਼ਾ ਦੇ ਗਿਆਨ ਭੰਡਾਰ ਨੂੰ ਅਮੀਰ ਬਣਾਉਣ ਲਈ ਵੱਖ-ਵੱਖ ਵਿਸ਼ਿਆਂ ਦੇ ਕੋਸ਼ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਕੈਨੇਡਾ ਤੋਂ ਪੁੱਜੇ ਅਜਾਇਬ ਸਿੰਘ ਚੱਠਾ ਨੇ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਕੋਈ ਪੰਜਾਬੀ ਉਨ੍ਹਾਂ ਦੇ ਜਿਊਂਦੇ ਜੀਅ ਸਾਹਿਤ ਦਾ ਨੋਬੇਲ ਪੁਰਸਕਾਰ ਪ੍ਰਾਪਤ ਕਰੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਪ੍ਰੋਫ਼ੈਸਰ ਅਤੇ ਸਾਬਕਾ ਮੁਖੀ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਹ ਵੇਖਣ ਦੀ ਲੋੜ ਹੈ ਕਿ ਸਾਡੇ ਆਲੇ-ਦੁਆਲੇ ਭਾਸ਼ਾ ਦਾ ਨੁਕਸਾਨ ਕਿਵੇਂ ਹੋ ਰਿਹਾ ਹੈ ਅਤੇ ਉਸ ਨੂੰ ਰੋਕਣ ਅਤੇ ਭਾਸ਼ਾ ਦੀ ਬਿਹਤਰੀ ਲਈ ਕੀ ਕਰ ਸਕਦੇ ਹਾਂ। ਡਾ. ਨਛੱਤਰ ਨੇ ਕਿਹਾ ਕਿ ਪੰਜਾਬ ਦੀ ਇਸ ਵੇਲੇ ਸਭ ਤੋਂ ਵੱਡੀ ਚੁਣੌਤੀ ਨੌਜਵਾਨਾਂ ਦਾ ਪਰਵਾਸ ਹੈ। ਜਦੋਂ ਪੰਜਾਬ ਦੀਆਂ ਜੜ੍ਹਾਂ ਨਾਲ ਜੁੜੀ ਅਗਲੀ ਪੀੜ੍ਹੀ ਹੀ ਪੈਦਾ ਨਾ ਹੋਈ ਤਾਂ ਪੰਜਾਬੀ ਦਾ ਭੱਵਿਖ ਕੀ ਹੋਵੇਗਾ, ਇਹੀ ਪੰਜਾਬੀ ਦਾ ਸਭ ਤੋਂ ਵੱਡਾ ਸੰਕਟ ਹੋਵੇਗਾ। ਡਾ. ਰਵਿੰਦਰ ਤੇ ਡਾ. ਕੁਲਵੀਰ ਨੇ ਵੀ ਵਿਚਾਰ ਪੇਸ਼ ਕੀਤੇ।
ਉਤਸਵ ਦੇ ਕਨਵੀਨਰ ਅਤੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਭਲਕੇ 13 ਫਰਵਰੀ ਨੂੰ ਡਿਜੀਟਲ ਮੀਡੀਆ ਤੇ ਸਾਹਿਤਕ ਪੱਤਰਕਾਰੀ ’ਤੇ ਪੈਨਲ ਵਿਚਾਰ ਚਰਚਾ ਕਰਵਾਈ ਜਾਵੇਗੀ, ਜਿਸ ਵਿਚ ਪੰਜਾਬੀ ਦੇ ਪ੍ਰਮੁੱਖ ਸਾਹਿਤਕ ਰਸਾਲਿਆਂ ਦੇ ਸੰਪਾਦਕ ਹਿੱਸਾ ਲੈਣਗੇ। 14 ਫਰਵਰੀ ਨੂੰ ਕੇਵਲ ਧਾਲੀਵਾਲ ਅਤੇ ਰਾਜੀਵ ਕੁਮਾਰ ਨਾਟ-ਕਲਾ ਅਤੇ ਫ਼ਿਲਮ ਕਲਾ ਬਾਰੇ ਵਿਚਾਰ ਪੇਸ਼ ਕਰਨਗੇ।


Comments Off on ਦਿਖਾਵਾ, ਕਰਜ਼ਾ ਅਤੇ ਨਸ਼ੇ ਪੰਜਾਬ ਲਈ ਵੱਡੇ ਖ਼ਤਰੇ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.