ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਦਿੱਲੀ ਚੋਣ ਨਤੀਜਿਆਂ ਦਾ ਪੰਜਾਬ ’ਤੇ ਕੋਈ ਅਸਰ ਨਹੀਂ: ਅਸ਼ਵਨੀ ਸ਼ਰਮਾ

Posted On February - 12 - 2020

ਗੁਰਿੰਦਰ ਸਿੰਘ
ਲੁਧਿਆਣਾ, 11 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਦਾ ਪੰਜਾਬ ਦੀ ਰਾਜਨੀਤੀ ’ਤੇ ਕੋਈ ਅਸਰ ਨਹੀਂ ਪਵੇਗਾ। ਉਹ ਅੱਜ ਲੁਧਿਆਣਾ ਫੇਰੀ ਦੇ ਦੂਜੇ ਦਿਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਮੀਟਿੰਗ ਕਰਕੇ ਕਾਰਗੁਜ਼ਾਰੀ ਸਬੰਧੀ ਚਰਚਾ ਕਰੇਗੀ। ਸ੍ਰੀ ਸ਼ਰਮਾ ਨੇ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਸਤਪਾਲ ਗੁਸਾਈਂ, ਪ੍ਰੋ. ਰਾਜਿੰਦਰ ਭੰਡਾਰੀ ਅਤੇ ਸੁਭਾਸ਼ ਭਾਟੀਆ ਦੇ ਘਰ ਜਾ ਕੇ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਉਹ ਨਾਮਧਾਰੀ ਸ਼ਹੀਦ ਕੂਕਾ ਯਾਦਗਾਰ ਵਿਖੇ ਵੀ ਗਏ ਜਿੱਥੇ ਸੁਰਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਹ ਸ਼ਹੀਦ ਸੁਖਦੇਵ ਦੇ ਜਨਮ ਸਥਾਨ ਮੁਹੱਲਾ ਨੌਘਰਾ ਵੀ ਗਏ ਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਸੁਖਦੇਵ ਯਾਦਗਾਰੀ ਟਰੱਸਟ ਦੇ ਟਰੱਸਟੀ ਅਸ਼ੋਕ ਥਾਪਰ, ਉਮਾ ਦੱਤ ਸ਼ਰਮਾ, ਤ੍ਰਿਭੁਵਨ ਥਾਪਰ ਤੇ ਪਵਨ ਗਰਗ ਨੇ ਯਾਦਗਾਰ ਨੂੰ ਸਿੱਧਾ ਰਸਤਾ ਦੇਣ ਦੀ ਮੰਗ ਕੀਤੀ। ਸ੍ਰੀ ਸ਼ਰਮਾ ਨੇ ਭਾਜਪਾ ਦੇ ਮੰਡਲ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਭਾਜਪਾ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਕਿਹਾ।

 


Comments Off on ਦਿੱਲੀ ਚੋਣ ਨਤੀਜਿਆਂ ਦਾ ਪੰਜਾਬ ’ਤੇ ਕੋਈ ਅਸਰ ਨਹੀਂ: ਅਸ਼ਵਨੀ ਸ਼ਰਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.