ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਦਿੱਲੀ ਵਾਸੀਆਂ ਨੇ ਫ਼ਿਰਕੂ ਵੰਡੀਆਂ ਪਾਉਣ ਵਾਲਿਆਂ ਨੂੰ ਜਵਾਬ ਦਿੱਤਾ: ਸੰਧੂ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਕਿਰਤੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਹਰਦੇਵ ਸਿੰਘ ਸੰਧੂ ਨੇ ਕਿਹਾ ਹੈ ਕਿ ਦਿੱਲੀ ਦੇ ਚੋਣ ਨਤੀਜਿਆਂ ਨੇ ਲੋਕਾਂ ’ਚ ਧਰਮ ਅਤੇ ਜਾਤ ਦੇ ਆਧਾਰ ’ਤੇ ਵੰਡੀਆਂ ਪਾਉਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤੀ ਪਾਰਟੀ ਨੇ ਦਿੱਲੀ ਦੀਆਂ ਚੋਣਾਂ ’ਚ ਜਿਸ ਤਰ੍ਹਾਂ ਨਫ਼ਰਤ ਦੀ ਭਾਸ਼ਾ ਰਾਹੀਂ ਲੋਕਾਂ ਦੇ ਦਿਮਾਗ ਨੂੰ ਜ਼ਹਿਰੀਲਾ ਕਰਨ ਦੇ ਯਤਨ ਕੀਤੇ ਸਨ, ਉਹ ਦੇਸ਼ ਦੇ ਜਮਹੂਰੀ ਢਾਂਚੇ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਪੱਖੀ ਏਜੰਡੇ ਦੇ ਸਾਹਮਣੇ ਨਫ਼ਰਤ ਦੀ ਰਾਜਨੀਤੀ ਨੂੰ ਸ਼ਹਿ ਨਹੀਂ ਦਿੱਤੀ ਜਾ ਸਕਦੀ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿਚ ਵੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਲੋਕ ਪੱਖੀ ਮੁੱਦਿਆਂ ’ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।


Comments Off on ਦਿੱਲੀ ਵਾਸੀਆਂ ਨੇ ਫ਼ਿਰਕੂ ਵੰਡੀਆਂ ਪਾਉਣ ਵਾਲਿਆਂ ਨੂੰ ਜਵਾਬ ਦਿੱਤਾ: ਸੰਧੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.