ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਦਿੱਲੀ ਹਿੰਸਕ ਘਟਨਾਵਾਂ: ਕਾਂਗਰਸ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ

Posted On February - 27 - 2020

ਅੰਮ੍ਰਿਤਸਰ ’ਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਲੋਕ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਫਰਵਰੀ
ਦਿੱਲੀ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਖ਼ਿਲਾਫ਼ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।
ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਕਾਰਕੁਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਪਿੱਟ ਸਿਆਪਾ ਕੀਤਾ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ। ਕਾਂਗਰਸੀ ਆਗੂਆਂ ਨੇ ਦਿੱਲੀ ਹਿੰਸਾ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਜ਼ਿਲ੍ਹਾ ਪ੍ਰਧਾਨ ਸੋਨੀਆ ਨੇ ਆਖਿਆ ਕਿ ਦਿੱਲੀ ਵਿਚ ਅਮਨ ਸ਼ਾਂਤੀ ਸਥਾਪਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਾਂਗਰਸ ਨੇ ਪਹਿਲਾਂ ਹੀ ਸੁਚੇਤ ਕੀਤਾ ਸੀ ਕਿ ਕੁਝ ਲੋਕ ਦਿੱਲੀ ਨੂੰ ਪਹਿਲਾਂ ਵਾਲੇ ਹਿੰਸਕ ਦੰਗਿਆਂ ਵਾਲੀ ਦਿੱਲੀ ਬਣਾਉਣਾ ਚਾਹੁੰਦੇ ਹਨ। ਦਿੱਲੀ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਨੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਨ੍ਹਾਂ ਘਟਨਾਵਾਂ ਦੌਰਾਨ ਆਪਸੀ ਸਾਂਝ ਅਤੇ ਮਾਨਵਤਾ ਦੇ ਰਿਸ਼ਤੇ ਤਾਰ ਤਾਰ ਹੋਏ ਹਨ ਅਤੇ ਧਰਮ-ਨਿਰਪੱਖਤਾ ਵਾਲੀ ਭਾਵਨਾ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ ਕਾਰਨ ਅੱਜ ਦਿੱਲੀ ਹਿੰਸਾ ਦੀ ਅੱਗ ਵਿਚ ਝੁਲਸ ਰਹੀ ਹੈ। ਉਨ੍ਹਾਂ ਵਿਅੰਗ ਕੀਤਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਗਲਵਕੜੀਆਂ ਪਾ ਰਹੇ ਹਨ ਅਤੇ ਦੂਜੇ ਪਾਸੇ ਦਿੱਲੀ ਵਿੱਚ ਲੋਕ ਮਰ ਰਹੇ ਹਨ। ਰੋਸ ਵਿਖਾਵੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਵਨ ਕੁਮਾਰ ਰੱਖੜਾ, ਨਰਿੰਦਰ ਲਵ, ਡਿੰਪੀ ਚੌਹਾਨ, ਰਜਿੰਦਰ ਭਾਟੀਆ, ਓਮ ਪ੍ਰਕਾਸ਼ ਕਨੌਜੀਆ, ਸੁਭਾਸ਼ ਪਠਾਨ, ਤ੍ਰਿਪਤਾ ਰਾਣੀ, ਪਰਮਜੀਤ ਕੌਰ ਤੇ ਹੋਰ ਕਾਰਕੁਨ ਹਾਜ਼ਰ ਸਨ।


Comments Off on ਦਿੱਲੀ ਹਿੰਸਕ ਘਟਨਾਵਾਂ: ਕਾਂਗਰਸ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.