ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ

Posted On February - 25 - 2020

ਦੁਬਈ: ਯੂਏਈ ਵਿੱਚ ਕੰਮ ਕਰਦੇ ਦੋ ਭਾਰਤੀਆਂ ਨੂੰ ਆਪਣੇ ਇਕ ਹਮਵਤਨ ਦੀ ਕੁੱਟਮਾਰ ਤੇ ਪਾਸਪੋਰਟ ਸਮੇਤ ਉਹਦੀਆਂ ਕੁਝ ਹੋਰ ਚੀਜ਼ਾਂ ਚੋਰੀ ਕਰਨ ਦੇ ਦੋਸ਼ ਵਿੱਚ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟ ਮੁਤਾਬਕ ਪੀੜਤ ਨੇ ਕੰਮ ਬਦਲੇ ਘੱਟ ਉਜਰਤ ਦੇਣ ’ਤੇ ਉਜਰ ਜਤਾਇਆ ਸੀ। ਦੁਬਈ ਦੀ ਅਦਾਲਤ ਨੇ ਸਜ਼ਾ ਦੀ ਮਿਆਦ ਪੂਰੀ ਹੋਣ ਮਗਰੋਂ ਦੋਵਾਂ ਭਾਰਤੀਆਂ ਨੂੰ ਵਾਪਸ ਉਨ੍ਹਾਂ ਦੇ ਮੁਲਕ ਭੇਜਣ ਦਾ ਵੀ ਹੁਕਮ ਦਿੱਤਾ ਹੈ। ਖ਼ਲੀਜ ਟਾਈਮਜ਼ ਵਿੱਚ ਛਪੀ ਰਿਪੋਰਟ ਵਿੱਚ ਇਨ੍ਹਾਂ ਦੋਵਾਂ ਭਾਰਤੀਆਂ ਦੇ ਨਾਂ ਨਸ਼ਰ ਨਹੀਂ ਕੀਤੇ ਗਏ। 27 ਤੇ 21 ਸਾਲ ਦੇ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਚੋਰੀ ਤੇ ਜਿਨਸੀ ਹਮਲੇ ਦੇ ਦੋਸ਼ ਆਇਦ ਕੀਤੇ ਗਏ ਸਨ। ਰਿਪੋਰਟ ਮੁਤਾਬਕ ਇਨ੍ਹਾਂ ਨੇ 19 ਨਵੰਬਰ ਨੂੰ ਪੀੜਤ ਦਾ ਮੋਬਾਈਲ ਫੋਨ ਤੇ ਪਾਸਪੋਰਟ ਚੋਰੀ ਕਰਨ ਤੋਂ ਇਲਾਵਾ ਉਸ ਦੇ ਕੱਪੜੇ ਉਤਰਵਾ ਕੇ ਵੀਡੀਓ ਬਣਾਈ ਤਾਂ ਕਿ ਉਹ ਪੁਲੀਸ ਨੂੰ ਇਸ ਸਬੰਧੀ ਰਿਪੋਰਟ ਨਾ ਕਰੇ। -ਪੀਟੀਆਈ


Comments Off on ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.