ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਦੇਸ਼ਧ੍ਰੋਹ ਕੇਸ: ਤਿੰਨ ਕਸ਼ਮੀਰੀ ਵਿਦਿਆਰਥੀ ਰਿਹਾਅ

Posted On February - 17 - 2020

ਬੰਗਲੌਰ, 16 ਫਰਵਰੀ
ਦੇਸ਼ਧ੍ਰੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਸੀਆਰਪੀਸੀ ਦੀ ਧਾਰਾ 169 ਤਹਿਤ ਬਾਂਡ ਭਰਵਾਉਣ ਮਗਰੋਂ ਰਿਹਾਅ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ।ਜ਼ਿਕਰਯੋਗ ਹੈ ਕਿ ਇੱਥੋਂ ਦੇ ਇਕ ਪ੍ਰਾਵੀਵੇਟ ਇੰਜਨੀਅਰਿੰਗ ਕਾਲਜ ਵਿੱਚ ਪੜ੍ਹਦੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਪੁਲਵਾਮਾ ਹਮਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਪਾਕਿਸਤਾਨੀ ਪੱਖੀ ਨਾਅਰੇ ਲਗਾਉਣ ਅਤੇ ਸੋਸ਼ਲ ਮੀਡੀਆ ’ਤੇ ਪਾਉਣ ਲਈ ਸ਼ਨਿਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁੱਬਲੀ-ਧਰਵਾੜ ਪੁਲੀਸ ਦੇ ਕਮਿਸ਼ਨਰ ਆਰ ਦਿਲੀਪ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸੀਆਰਪੀਸੀ ਦੀ ਧਾਰਾ 169 ਤਹਿਤ ਬਾਂਡ ਭਰੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਬਾਂਡ ਵਿੱਚ ਵਿਦਿਆਰਥੀਆਂ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ ਜਦੋਂ ਵੀ ਸੱਦਿਆ ਜਾਵੇਗਾ ਉਹ ਹਾਜ਼ਰ ਹੋਣਗੇ। ਸੀਆਰਪੀਸੀ ਦੀ ਧਾਰਾ 169 ਤਹਿਤ ਬਾਂਡ ਉਦੋਂ ਭਰਵਾਇਆ ਜਾਂਦਾ ਹੈ ਜਦੋਂ ਜਾਂਚ ਅਫ਼ਸਰ ਨੂੰ ਲੱਗਦਾ ਹੈ ਕਿ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈਣ ਲਈ ਅਦਾਲਤ ’ਚ ਪੇਸ਼ ਕਰਨ ਵਾਸਤੇ ਪੂਰੇ ਸਬੂਤ ਮੌਜੂਦ ਨਹੀਂ ਹਨ।
-ਪੀਟੀਆਈ


Comments Off on ਦੇਸ਼ਧ੍ਰੋਹ ਕੇਸ: ਤਿੰਨ ਕਸ਼ਮੀਰੀ ਵਿਦਿਆਰਥੀ ਰਿਹਾਅ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.