ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਧਰਨਾ

Posted On February - 18 - 2020

ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।

ਅਜੇ ਕੁਮਾਰ
ਬਸੀ ਪਠਾਣਾਂ, 17 ਫਰਵਰੀ
ਇਥੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਧਰਨਾ ਦੌਲਤ ਰਾਮ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ। ਜਥੇਬੰਦੀ ਦੇ ਪ੍ਰਧਾਨ ਦੌਲਤ ਰਾਮ, ਦਲਿਤ ਆਗੂ ਹੈਪੀ ਵੜਾਲੀ ਅਤੇ ਜਗਦੀਸ਼ ਭੱਲਾ ਦੀ ਹਾਜ਼ਰੀ ਵਿੱਚ ਬਸੀ ਪਠਾਣਾਂ ਦੇ ਕਾਰਜ ਸਾਧਕ ਅਫ਼ਸਰ ਸੁਰਜੀਤ ਸਿੰਘ, ਕੌਂਸਲ ਪ੍ਰਧਾਨ ਰਮੇਸ਼ ਗੁਪਤਾ, ਕੌਂਸਲਰ ਬਲਵਿੰਦਰ ਸਿੰਘ ਬਿੱਟੂ ਅਤੇ ਰਮੇਸ਼ ਕੁਮਾਰ ਸੀ.ਆਰ. ਨਾਲ ਗੱਲਬਾਤ ਕੀਤੀ ਗਈ, ਜੋ ਬੇਸਿੱਟਾ ਰਹੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੌਂਸਲ ਦੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਤੈਅ ਸਮੇਂ ਅੰਦਰ ਮੁਲਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਾਰਥਕ ਕਦਮ ਚੁੱਕੇ ਜਾਣ। ਜੇਕਰ ਅਜਿਹਾ ਨਾ ਹੋਇਆ ਤਾਂ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਭਵਿੱਖ ਵਿੱਚ ਵੀ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀ ਆਰਥਿਕ ਹਾਲਕ ਇੰਨੀ ਕਮਜ਼ੋਰ ਹੈ ਕਿ ਕੌਂਸਲਰਾਂ ਨੂੰ ਵੀ ਬਣਦਾ ਮਾਣਭੱਤਾ ਪਿਛਲੇ ਤਕਰੀਬਨ ਨੌਂ ਮਹੀਨਿਆਂ ਤੋਂ ਨਹੀ ਦਿੱਤਾ ਗਿਆ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ ਮੁਲਾਜ਼ਮਾਂ ਨੂੰ ਕਦੇ ਵੀ ਸਮੇਂ ਸਿਰ ਤਨਖਾਹ ਨਹੀਂ ਮਿਲੀ। ਦੌਲਤ ਰਾਮ ਨੇ ਦੱਸਿਆ ਕਿ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤਿੰਨ ਮਹੀਨੇ ਤੋਂ ਤਨਖਾਹ ਨਹੀਂ ਮਿਲੀ ਜੋ ਤੁਰੰਤ ਜਾਰੀ ਕੀਤੀ ਜਾਵੇ। ਮੁਲਾਜ਼ਮਾਂ ਦਾ ਈ. ਪੀ.ਐੱਫ. ਸਾਲ 1999 ਤੋਂ 2008 ਤੱਕ 50 ਫ਼ੀਸਦੀ ਹੀ ਜਮ੍ਹਾਂ ਕੀਤਾ ਗਿਆ ਸੀ ਇਸ ਲਈ ਬਕਾਇਆ ਪੈਸਾ ਵੀ ਜਮ੍ਹਾਂ ਕਰਵਾਇਆ ਜਾਵੇ। ਇਸ ਦੇ ਨਾਲ-ਨਾਲ ਹੋਰ ਮੰਗਾਂ ਦਾ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮ ਮੰਗਾਂ ਪੁੂਰੀਆਂ ਨਹੀਂ ਹੋ ਜਾਂਦੀਆਂ ਹੜਤਾਲ ਜਾਰੀ ਰਹੇਗੀ।


Comments Off on ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.