ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਨਸ਼ੇੜੀ ਪੁੱਤਰ ਵਲੋਂ ਪਿਤਾ ਦਾ ਕਤਲ

Posted On February - 14 - 2020

ਹੰਸਰਾਜ

ਸ਼ਸ਼ੀਪਾਲ ਜੈਨ
ਖਰੜ, 13 ਫਰਵਰੀ
ਖਰੜ ਕੌਂਸਲ ਅਧੀਨ ਪੈਂਦੇ ਪਿੰਡ ਮੁੰਡੀ ਖਰੜ ਵਿਚ ਨਸ਼ੇੜੀ ਪੁੱਤਰ ਨੇ ਇੱਟਾਂ ਮਾਰ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਹੰਸਰਾਜ ਪਿੰਡ ਮੁੰਡੀ ਖਰੜ ਦੇ ਸੈਣੀਆਂ ਵਾਲੇ ਮਹੁੱਲੇ ਵਿੱਚ ਰਹਿੰਦਾ ਸੀ ਅਤੇ ਦਿਹਾੜੀ ਕਰਦਾ ਸੀ। ਉਸ ਦਾ ਵੱਡਾ ਪੁੱਤਰ ਰਿੰਕੂ (30) ਕਥਿਤ ਤੌਰ ’ਤੇ ਨਸ਼ੇ ਕਰਨ ਦਾ ਆਦੀ ਹੈ ਅਤੇ ਕੋਈ ਕੰਮ-ਕਾਰ ਨਹੀਂ ਕਰਦਾ। ਉਹ ਆਪਣੇ ਪਿਤਾ ਤੋਂ ਨਸ਼ੇ ਕਰਨ ਲਈ ਪੈਸੇ ਦੀ ਮੰਗ ਕਰਦਾ ਸੀ। ਰਾਤ ਕਰੀਬ ਸਾਢੇ ਨੌਂ ਵਜੇ ਹੰਸਰਾਜ ਦਿਹਾੜੀ ਕਰਕੇ ਘਰ ਆਇਆ ਤਾਂ ਕਿਸੇ ਗੱਲ ਤੋਂ ਹੋਈ ਬਹਿਸ ਮਗਰੋਂ ਰਿੰਕੂ ਨੇ ਆਪਣੇ ਪਿਤਾ ’ਤੇ ਇੱਟਾਂ ਨਾਲ ਕਥਿਤ ਤੌਰ ’ਤੇ ਕਈ ਵਾਰ ਕੀਤੇ। ਉਸ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਦੌਰਾਨ ਰਿੰਕੂ ਦਾ ਛੋੋਟਾ ਭਰਾ ਸੋਨੂੰ ਮੌਕੇ ’ਤੇ ਆ ਗਿਆ ਅਤੇ ਉਹ ਡਰ ਕੇ ਬਾਹਰ ਭੱਜ ਗਿਆ। ਉਸ ਨੇ ਗੁਆਂਢੀਆਂ ਨੂੰ ਦੱਸਿਆ, ਜਿਨ੍ਹਾਂ ਵਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ।
ਖਰੜ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਭਗਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇਹ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਖਰੜ ਪਹੁੰਚਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ੇੜੀ ਪੁੱਤਰ ਆਪਣੇ ਪਿਤਾ ਤੋਂ ਨਸ਼ੇ ਲਈ ਪੈਸਿਆਂ ਦੀ ਮੰਗ ਕਰਦਾ ਸੀ। ਉਸ ਦਾ ਪਿਤਾ ਉਸ ਨੂੰ ਸਮਝਾਉਂਦਾ ਸੀ, ਜਿਸ ਕਾਰਨ ਖ਼ਫ਼ਾ ਹੋਏ ਪੁੱਤਰ ਨੇ ਆਪਣੇ ਪਿਤਾ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲੀਸ ਅਨੁਸਾਰ ਕਥਿਤ ਦੋਸ਼ੀ ਨੇ ਇੱਟਾਂ ਨਾਲ ਆਪਣੇ ਪਿਤਾ ਦੇ ਚਿਹਰੇ ’ਤੇ ਏਨੇ ਵਾਰ ਕੀਤਾ ਕਿ ਮ੍ਰਿਤਕ ਦਾ ਚਿਹਰਾ ਪਛਾਣਿਆ ਨਹੀਂ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਖਰੜ ਪੁਲੀਸ ਵਲੋਂ ਮ੍ਰਿਤਕ ਦੇ ਛੋਟੇ ਪੁੱਤਰ ਸੋਨੂੰ ਦੇ ਬਿਆਨਾਂ ’ਤੇ ਵੱਡੇ ਪੁੱਤਰ ਰਿੰਕੂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ।


Comments Off on ਨਸ਼ੇੜੀ ਪੁੱਤਰ ਵਲੋਂ ਪਿਤਾ ਦਾ ਕਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.