ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਨਾਇਬ ਸ਼ਾਹੀ ਇਮਾਮ ਵੱਲੋਂ ਜਥੇਦਾਰ ਨਾਲ ਮੁਲਾਕਾਤ

Posted On February - 19 - 2020

ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਮੌਕੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹਮੰਦ ਉਸਮਾਨ, ਪ੍ਰਧਾਨ ਪ੍ਰਿਤਪਾਲ ਸਿੰਘ ਤੇ ਹੋਰ।

ਗੁਰਿੰਦਰ ਸਿੰਘ
ਲੁਧਿਆਣਾ, 18 ਫਰਵਰੀ
ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਦੇਸ਼ ਭਰ ਵਿਚ ਸੀਏਏ ਅਤੇ ਐੱਨਆਰਸੀ ਖ਼ਿਲਾਫ਼ ਚੱਲ ਰਹੇ ਜਨ ਅੰਦੋਲਨ ਦਾ ਸਮਰਥਨ ਕਰਨ ’ਤੇ ਮੁਸਲਿਮ ਭਾਈਚਾਰੇ ਵੱਲੋਂ ਧੰਨਵਾਦ ਕੀਤਾ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਮੁਲਾਕਾਤ ਦੌਰਾਨ ਪ੍ਰਧਾਨ ਪ੍ਰਿਤਪਾਲ ਸਿੰਘ, ਮੁਹੰਮਦ ਮੁਸਤਕੀਮ, ਕੰਵਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਿੰਕਲ ਹਾਜ਼ਰ ਸਨ। ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਦੇਸ਼ ਭਰ ਵਿਚ ਅੰਦੋਲਨ ਕਰ ਰਹੇ ਲੋਕ ਚਾਹੁੰਦੇ ਹਨ ਕਿ ਨਾਗਰਿਕਤਾ ਕਾਨੂੰਨ ਵਿਚ ਧਰਮ ਦੀ ਥਾਂ ਇਨਸਾਨੀਅਤ ਦੇ ਆਧਾਰ ’ਤੇ ਨਾਗਰਿਕਤਾ ਦਿੱਤੀ ਜਾਵੇ। ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਜੇ ਸਾਰੇ ਦੇਸ਼ ਵਾਸੀ ਇਸ ਧਰਮ ਆਧਾਰਤ ਨਾਗਰਿਕਤਾ ਕਾਨੂੰਨ ਨੂੰ ਮੰਨ ਲੈਂਦੇ ਹਨ ਤਾਂ ਇੱਥੇ ਗ਼ਲਤ ਰਸਮ ਸ਼ੁਰੂ ਹੋ ਜਾਵੇਗੀ। ਹਰ ਨਵੀਂ ਆਉਣ ਵਾਲੀ ਸਰਕਾਰ ਕਿਸੇ ਵੀ ਧਰਮ ਦੇ ਲੋਕਾਂ ਨੂੰ ਦੇਸ਼ ਦੀ ਨਾਗਰਿਕਤਾ ਤੋਂ ਬਾਹਰ ਕੱਢ ਸਕਦੀ ਹੈ। ਇਸ ਲਈ ਕਾਲੇ ਕਾਨੂੰਨ ਦਾ ਵਿਰੋਧ ਜ਼ਰੂਰੀ ਹੈ। ਨਾਇਬ ਸ਼ਾਹੀ ਇਮਾਮ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਲੁਧਿਆਣਾ ਵਿਚ ਵੀ ਸ਼ਾਹੀਨ ਬਾਗ਼ ਬਣਾ ਦਿੱਤਾ ਗਿਆ ਹੈ, ਜਿੱਥੇ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਇਸ ਧਰਨੇ ਵਿਚ ਹਰ ਵਰਗ ਦੇ ਲੋਕ ਪੁੱਜ ਰਹੇ ਹਨ।

ਸੰਗਤ ਆਪਸੀ ਵਾਦ-ਵਿਵਾਦ ਤੋਂ ਦੂਰ ਰਹੇ: ਜਥੇਦਾਰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਸਿੱਖ ਸੰਗਤ ਕੌਮ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਆਪਸੀ ਵਾਦ-ਵਿਵਾਦ ਵਿਚ ਪੈਣ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਬਦ ਗੁਰੂ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਯਤਨ ਤੇਜ਼ ਕਰਨੇ ਚਾਹੀਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਦਿਆਂ ਗੁਰੂ ਦੇ ਲੜ ਲੱਗਣ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ। ਗੁਰਦੁਆਰੇ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟੀ ਨੂੰ ਸਿਰੋਪਾ ਭੇਟ ਕੀਤਾ।


Comments Off on ਨਾਇਬ ਸ਼ਾਹੀ ਇਮਾਮ ਵੱਲੋਂ ਜਥੇਦਾਰ ਨਾਲ ਮੁਲਾਕਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.