ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਨਾਗਰਿਕਤਾ ਐਕਟ: ਦੇਸ਼ ਦਾ ਸੁਰੱਖਿਆ ਪ੍ਰਬੰਧ ਗਰਕਿਆ

Posted On February - 26 - 2020

ਮੁਕਤਸਰ ਵਿੱਚ ਨਾਗਰਿਕਤਾ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਲੋਕ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ
ਦਿੱਲੀ ’ਚ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਅੱਗਾਂ ਲਾਉਣ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਟੀਐੱਸਯੂ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਮੁਕਤਸਰ ਦੇ ਬਾਜ਼ਾਰਾਂ ’ਚ ਭਾਜਪਾ ਹਕੂਮਤ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਬੀਕੇਯੂ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਟੀਐੱਸਯੂ ਦੇ ਆਗੂ ਅਮਰਜੀਤ ਸਿੰਘ ਤੇ ਹਾਜੀ ਮੁਹੰਮਦ ਅਸ਼ਰਫ਼ ਕੁਰੈਸ਼ੀ, ਗੁਰਭਗਤ ਸਿੰਘ ਭਲਾਈਆਣਾ ਤੇ ਤਰਸੇਮ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਮੋਦੀ ਹਕੂਮਤ ਵੱਲੋਂ ਸੀਏਏ, ਐੱਨਆਰਸੀ ਤੇ ਐੱਨਪੀਆਰ ਰਾਹੀਂ ਲੋਕਾਂ ਦੇ ਨਾਗਰਿਕਤਾ ਸਬੰਧੀ ਹੱਕਾਂ ’ਤੇ ਬੋਲੇ ਹਮਲੇ ਦਾ ਸ਼ਾਂਤਮਈ ਵਿਰੋਧ ਕਰਦੇ ਲੋਕ ਇਸ ਹਕੂਮਤ ਦੀ ਅੱਖ ਵਿੱਚ ਰੋੜ ਵਾਂਗ ਰੜਕ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ 8 ਮਾਰਚ ਨੂੰ ਕੌਮਾਂਤਰੀ ਔਰਤ ਦਿਹਾੜੇ ਦੇ ਮੌਕੇ ਮਲੇਰਕੋਟਲਾ ਵਿੱਚ ਔਰਤਾਂ ਦਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਹਰਬੰਸ ਸਿੰਘ ਕੋਟਲੀ, ਗੁਰਜੰਟ ਸਿੰਘ ਸਾਉਂਕੇ, ਜਗਦੇਵ ਸਿੰਘ ਤੇ ਰਾਜਾ ਸਿੰਘ ਖੂਨਣ ਖੁਰਦ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਮੁਹਿੰਮ ਵਿੱਢਣ ਦਾ ਐਲਾਨ

ਫ਼ਰੀਦਕੋਟ: ਇਲਾਕੇ ਦੀਆਂ ਵੱਖ-ਵੱਖ ਇਨਕਲਾਬੀ ਧਿਰਾਂ ਨੇ ਇੱਥੋਂ ਦੇ ਅੰਬੇਡਕਰ ਪਾਰਕ ਵਿੱਚ ਨਾਗਰਿਕਤਾ ਸੋਧ ਕਾਨੂੰਨ ਸਬੰਧੀ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸੰਵਿਧਾਨ ਬਚਾਓ ਮੰਚ ਦੇ ਆਗੂ ਕਰਨ ਸਿੰਘ, ਡੀਟੀਐੱਫ ਦੇ ਜ਼ਿਲਾ ਆਗੂ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਰਾਹੀਂ ਦੇਸ਼ ਵਿੱਚ ਦੂਜੇ ਬਟਵਾਰੇ ਦੀ ਨੀਂਹ ਰੱਖੀ ਜਾ ਰਹੀ ਹੈ, ਜਿਸ ਦਾ ਵਿਰੋਧ ਕਰਨਾ ਜ਼ਰੂਰੀ ਹੈ। ਕਿਸਾਨ ਆਗੂ ਰਜਿੰਦਰ ਸਿੰਘ ਤੇ ਐਡਵੋਕੇਟ ਜਗਦੀਸ਼ ਪ੍ਰਸ਼ਾਦ ਨੇ ਕਿਹਾ ਕਿ ਸੋਧੇ ਨਾਗਰਿਕਤਾ ਕਾਨੂੰਨ ਦੇ ਮਾਰੂ ਪ੍ਰਭਾਵਾਂ ਬਾਰੇ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਾਹਿਲਦੀਪ ਸਿੰਘ, ਕੇਸ਼ਵ ਕੁਮਾਰ ਅਜ਼ਾਦ, ਹਰਵੀਰ ਕੌਰ ਨੇ ਵੀ ਸੰਬੋਧਨ ਕੀਤਾ। -ਨਿੱਜੀ ਪੱਤਰ ਪ੍ਰੇਰਕ


Comments Off on ਨਾਗਰਿਕਤਾ ਐਕਟ: ਦੇਸ਼ ਦਾ ਸੁਰੱਖਿਆ ਪ੍ਰਬੰਧ ਗਰਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.