ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਨਾਗਰਿਕਤਾ ਸੋਧ ਕਾਨੂੰਨ: ਜਮਹੂਰੀ ਇਨਸਾਫ਼ ਪਾਰਟੀਆਂ ਵੱਲੋਂ ਸਾਂਝਾ ਰੋਸ ਧਰਨਾ

Posted On February - 19 - 2020

ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਅਮਰਨਾਥ।

ਦਰਸ਼ਨ ਸਿੰਘ ਮਿੱਠਾ
ਫਤਹਿਗੜ੍ਹ ਸਾਹਿਬ, 18 ਫਰਵਰੀ
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੱਬੇ ਪੱਖੀ ਅਤੇ ਜਮਹੂਰੀ ਇਨਸਾਫ਼ ਪਾਰਟੀਆਂ ਵੱਲੋਂ ਸੀਏਏ, ਐੱਨਪੀਆਰ ਅਤੇ ਐੱਨਸੀਆਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੀਪੀਆਈ ਜ਼ਿਲ੍ਹਾ ਸਕੱਤਰ ਕਾਮਰੇਡ ਅਮਰਨਾਥ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਧਰਮਜੀਤ ਸਿੰਘ ਮਾਨ, ਗੁਰਬਚਨ ਸਿੰਘ ਵਿਰਦੀ ਆਰਐੱਮਪੀਆਈ ਅਤੇ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਨੇਕ ਸਿੰਘ ਤੋਂ ਇਲਾਵਾ ਖੇਤ ਮਜ਼ਦੂਰ ਯੂਨੀਅਨ ਦੀ ਆਗੂ ਬੀਬੀ ਸਿਮਰਤ ਕੌਰ ਝਾਂਮਪੁਰ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੀਜੇਪੀ ਸਰਕਾਰ ਵੱਲੋਂ ਆਰਐੱਸਐੱਸ ਦੇ ਏਜੰਡੇ ਨੂੰ ਲਾਗੂ ਕਰਦੇ ਹੋਏ ਆਪਣੇ ਹੀ ਦੇਸ਼ ਦੇ ਨਾਗਰਿਕਾਂ ਕੋਲੋਂ ਸੀਏਏ, ਐੱਨਆਰਸੀ ਅਤੇ ਐੱਨਪੀਆਰ ਵਰਗੇ ਕਾਲੇ ਕਾਨੂੰਨ ਲਾਗੂ ਕਰ ਕੇ ਲੋਕਾਂ ਦੀ ਨਾਗਰਿਕਤਾ ਖੋਹਣ ਦਾ ਯਤਨ ਕੀਤਾ ਜਾ ਰਿਹਾ ਹੈ। ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਤੋਂ ਮੁਨਕਰ ਹੋਣ ਵੱਲ ਇਕ ਕਦਮ ਹੈ। ਇਸ ਕਾਨੂੰਨ ਨੂੰ ਲਾਗੂ ਕਰਨ ਦਾ ਉਦੇਸ਼ ਦੇਸ਼ ਵਿਚ ਘੱਟ ਗਿਣਤੀ ਕੌਮਾਂ ਅਤੇ ਦਲਿਤਾਂ ਦੇ ਅਧਿਕਾਰ ਖੋਹਣਾ ਹੈ। ਕਾਨੂੰਨ ਦੀ ਬਣਤਰ ਫ਼ਿਰਕਾਪ੍ਰਸਤੀ ‘ਤੇ ਅਧਾਰਿਤ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਮੌਕੇ ਬੁਲਾਰਿਆਂ ਨੇ ਉਕਤ ਕਾਨੂੰਨਾਂ ਖ਼ਿਲਾਫ਼ ਆਖ਼ਰੀ ਦਮ ਤੱਕ ਸੰਘਰਸ਼ ਕਰਨ ਦੀ ਸਹੁੰ ਚੁੱਕੀ।ਧਰਨੇ ਦੇ ਅੰਤ ਵਿਚ ਮੁਜ਼ਾਹਰਾਕਾਰੀਆਂ ਨੇ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ।

ਸੀਏਏ ਦੇ ਸਮਰਥਨ ਵਿੱਚ ਕੈਂਪ
ਖਰੜ (ਪੱਤਰ ਪ੍ਰੇਰਕ): ਇਥੇ ਸਪੋਰਟਸ ਸੈੱਲ ਭਾਜਪਾ ਵੱਲੋ ਇਕਾਈ ਪ੍ਰਧਾਨ ਪਵਨ ਕੁਮਾਰ ਮਨੋਚਾ ਦੀ ਅਗਵਾਈ ਵਿੱਚ ਵਿੱਚ ਸੀਏਏ ਦੇ ਸਮਰਥਨ ਵਿੱਚ ਕੈਂਪ ਲਗਾਇਆ ਗਿਆ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਜ਼ਿਲ੍ਹਾ-ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ, ਸਾਬਕਾ ਪ੍ਰਦੇਸ਼ ਸੱਕਤਰ ਕਿਸਾਨ ਮੋਰਚਾ ਜਗਦੀਪ ਸਿੰਘ ਔਜਲਾ ਤੌਰ ’ਤੇ ਪਹੁੰਚੇ। ਇਸ ਦੌਰਾਨ ਸਪੋਰਟਸ ਸੈੱਲ ਦਾ ਗਠਨ ਵੀ ਕੀਤਾ ਗਿਆ ਅਤੇ ਰਿਸ਼ਬ ਸ਼ਰਮਾ ਨੂੰ ਇਸ ਦਾ ਇੰਚਾਰਜ ਲਗਾਇਆ ਗਿਆ।


Comments Off on ਨਾਗਰਿਕਤਾ ਸੋਧ ਕਾਨੂੰਨ: ਜਮਹੂਰੀ ਇਨਸਾਫ਼ ਪਾਰਟੀਆਂ ਵੱਲੋਂ ਸਾਂਝਾ ਰੋਸ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.