ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਨਾਜਾਇਜ਼ ਕਬਜ਼ਿਆਂ ਦੇ ਚੱਕਰ ’ਚ ਉਲਝੀ ਆਵਾਜਾਈ

Posted On February - 15 - 2020

ਹਾਜੀਪੁਰ ਚੌਕ ਵਿੱਚ ਨਾਜਾਇਜ਼ ਕਬਜ਼ਿਆਂ ਕਾਰਨ ਪ੍ਰਭਾਵਿਤ ਆਵਾਜਾਈ ਦਾ ਦ੍ਰਿਸ਼।

ਭਗਵਾਨ ਦਾਸ ਸੰਦਲ
ਦਸੂਹਾ, 14 ਫਰਵਰੀ
ਇੱਥੇ ਨਗਰ ਕੌਂਸਲ ਦੀ ਕਥਿਤ ਢਿੱਲਮੱਠ ਦੇ ਚੱਲਦਿਆ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਅਦੰਰੂਨੀ ਟਰੈਫਿਕ ਸੱਮਸਿਆ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਨਾਜਾਇਜ਼ ਕਬਜ਼ੇ ਹਟਾਉਣ ਲਈ ਦਸੂਹਾ ਕੌਂਸਲ ਵੱਲੋਂ ਵਪਾਰ ਮੰਡਲ ਤੇ ਪੁਲੀਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਹੁਣ ਤੱਕ ਕੀਤੀਆਂ ਸਾਰੀਆਂ ਬੈਠਕਾਂ ਸਿਆਸੀ ਦਬਾਅ ਤੇ ਵੋਟ ਰਾਜਨੀਤੀ ਕਾਰਨ ਬੇਸਿੱਟਾ ਰਹੀਆਂ। ਕੌਂਸਲ ਅਧਿਕਾਰੀਆਂ ਵੱਲੋਂ ਗੋਂਗਲੂਆਂ ਤੋਂ ਮਿੱਟੀ ਝਾੜਣ ਲਈ ਕਦੇ ਕਦਾਈ ਕਾਰਵਾਈ ਜ਼ਰੂਰ ਕੀਤੀ ਜਾਂਦੀ ਹੈ ਜੋ ਨਾਜਾਇਜ਼ ਕਬਜ਼ੇ ਹਟਾਉਣ ਲਈ ਮਹਿਜ਼ ਦਿਖਾਵਾ ਬਣ ਕੇ ਰਹਿ ਜਾਂਦੀ ਹੈ।
ਦੂਜੇ ਪਾਸੇ ਉਪ ਮੰਡਲ ਮੈਜਿਸਟ੍ਰੇਟ ਦਫਤਰ ਵੱਲੋਂ ਵੀ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਬੈਠਕਾਂ ਕਰਕੇ ਇਸ ਸਬੰਧੀ ਬਣਾਈਆਂ ਨੀਤੀਆਂ ਅਮਲ ਵਿੱਚ ਨਾ ਲਿਆਉਣ ਕਾਰਨ ਸਰਕਾਰੀ ਫਾਇਲਾਂ ਦਾ ਸ਼ਿੰਗਾਰ ਬਣ ਕੇ ਰਹਿ ਗਈਆਂ ਹਨ। ਲਿਹਾਜ਼ਾ ਨਾਜਾਇਜ਼ ਕਬਜ਼ਿਆਂ ਦੀ ਭੇਟ ਚੜ੍ਹੀ ਆਵਾਜਾਈ ਸੱਮਸਿਆ ਦਾ ਕੋਈ ਕਾਰਗਰ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ।
ਸਥਾਨਕ ਹਾਜੀਪੁਰ ਚੌਕ, ਹੁਸ਼ਿਆਰਪੁਰ ਚੌਕ, ਐੱਸਡੀਐੱਮ ਚੌਂਕ, ਬਲੱਗਣਾ ਚੌਕ, ਮਾਰੂਤੀ ਏਜੰਸੀ ਵਾਲੇ ਚੌਕ, ਡੀਏਵੀ ਕਾਲਜ ਰੋਡ, ਰੇਲਵੇ ਓਵਰਬ੍ਰਿਜ ਦੇ ਹੇਠਾਂ, ਮਿਸ਼ਨ ਰੋਡ, ਮਿਆਣੀ ਸਮੇਤ ਸ਼ਹਿਰ ਦੀਆਂ ਹੋਰਨਾਂ ਥਾਵਾਂ ’ਤੇ ਨਜਾਇਜ਼ ਕਬਜ਼ਿਆਂ ਦੀ ਭਰਮਾਰ ਹੈ। ਸ਼ਹਿਰ ਦੇ ਭੀੜੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਨਾਜ਼ਾਇਜ਼ ਕਬਜ਼ੇ, ਬਾਜ਼ਾਰਾਂ ਵਿੱਚ ਖੜ੍ਹੀਆਂ ਫਲਾਂ ਤੇ ਸਬਜ਼ੀ ਵਾਲੀਆਂ ਰੇਹੜੀਆਂ ਅਤੇ ਬੈਂਕਾਂ ਸਮੇਤ ਸ਼ੋਅਰੂਮਾਂ ਮੂਹਰੇ ਖੜ੍ਹਦੇ ਬੇਤਰਤੀਬੇ ਵਾਹਨ ਆਵਾਜਾਈ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾ ਦਿੰਦੇ ਹਨ। ਕਈ ਫੜੀਆਂ ਤੇ ਰੇਹੜੀ ਵਾਲਿਆਂ ਵੱਲੋਂ ਕੀਤੇ ਕਬਜ਼ਿਆਂ ਲਈ ਕੌਂਸਲ ਕਰਮੀਆਂ ਨੂੰ ਕਥਿਤ ਭੁਗਤਾਨ ਵੀ ਕੀਤਾ ਜਾਂਦਾ ਹੈ ਜਦੋਂਕਿ ਲੋਕਾਂ ਦੇ ਜੀਅ ਦਾ ਜੰਜਾਲ ਬਣੀ ਟਰੈਫਿਕ ਸਮੱਸਿਆ ਕਾਰਨ ਜਿੱਥੇ ਹਾਦਸੇ ਵਾਪਰ ਰਹੇ ਹਨ ਉਥੇ ਹੀ ਸ਼ਹਿਰ ਦੀ ਦਿੱਖ ਵੀ ਪ੍ਰਭਾਵਿਤ ਹੋ ਰਹੀ ਹੈ।

ਨਾਜਾਇਜ਼ ਕਬਜ਼ੇ ਹਟਾਉਣ ਲਈ ਕੌਂਸਲ ਗੰਭੀਰ: ਮਦਨ ਸਿੰਘ

ਇਸ ਸਬੰਧੀ ਦਸੂਹਾ ਕੌਂਸਲ ਦੇ ਕਾਰਜ ਸਾਧਕ ਅਫਸਰ ਮਦਨ ਸਿੰਘ ਨੇ ਕਿਹਾ ਕਿ ਨਜ਼ਾਇਜ ਕਬਜ਼ੇ ਹਟਾਉਣ ਲਈ ਬਣਾਈ ਨੀਤੀ ਤਹਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਅਮਲ ਤਹਿਤ ਜਲਦ ਨਾਜਾਇਜ਼ ਕਬਜ਼ਾਧਾਰੀਆਂ ਦੇ ਚਲਾਨ ਕੱਟੇ ਜਾਣਗੇ। ਜੇਕਰ ਉਨ੍ਹਾਂ ਮੁੜ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਮਾਨ ਜ਼ਬਤ ਕਰਕੇ ਬਣਦੀ ਅਦਾਲਤੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਕੌਂਸਲ ਦੇ ਮੀਤ ਪ੍ਰਧਾਨ ਕਰਮਵੀਰ ਸਿੰਘ ਘੁੰਮਣ ਨੇ ਫੜੀਆਂ ਤੇ ਰੇਹੜੀ ਵਾਲਿਆਂ ਵੱਲੋਂ ਕੀਤੇ ਕਬਜ਼ਿਆਂ ਲਈ ਕੌਂਸਲ ਕਰਮੀਆਂ ਨੂੰ ਭੁਗਤਾਨ ਦੇ ਮਾਮਲੇ ਵਿੱਚ ਕਿਹਾ ਕਿ ਉਹ ਇਸ ਸਬੰਧੀ ਜਾਂਚ ਕਰਵਾਉਣਗੇ।


Comments Off on ਨਾਜਾਇਜ਼ ਕਬਜ਼ਿਆਂ ਦੇ ਚੱਕਰ ’ਚ ਉਲਝੀ ਆਵਾਜਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.