ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

Posted On February - 14 - 2020

ਜੋਗਿੰਦਰ ਸਿੰਘ ਮਾਨ
ਮਾਨਸਾ, 13 ਫਰਵਰੀ
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ 146 ਬੋਤਲਾਂ ਸ਼ਰਾਬ,290 ਨਸ਼ੀਲੀਆਂ ਗੋਲੀਆਂ ਸਮੇਤ ਕਾਰ ਤੇ ਮੋਟਰਸਾਈਕਲ ਦੀ ਬਰਾਮਦਗੀ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੁਲੀਸ ਨੇ ਦੋ ਵਿਅਕਤੀਆਂ ਨੂੰ ਬਿਨਾਂ ਨੰਬਰ ਦੇ ਮੋਟਰਸਾਈਕਲ ਸਮੇਤ 60 ਬਤੋਲਾਂ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਕੀਤੀ ਹੈ, ਜਿਨ੍ਹਾਂ ਦੀ ਪਛਾਣ ਗੁਰਤੇਜ਼ ਸਿੰਘ ਉਰਫ਼ ਕਾਲਾ, ਜਗਸੀਰ ਸਿੰਘ ਉਰਫ਼ ਜੱਗਾ ਵਾਸੀ ਆਲਮਪੁਰ ਮੰਦਰਾਂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕੁਲਦੀਪ ਸਿੰਘ ਵਾਸੀ ਨੰਗਲ ਕਲਾਂ ਨੂੰ 38 ਬੋਤਲਾਂ ਸ਼ਰਾਬ (ਹਰਿਆਣਾ) ਸਣੇ ਕਾਬੂ ਕੀਤਾ ਹੈ, ਜਦੋਂ ਕਿ ਪੁਲੀਸ ਨੇ ਇੱਕ ਵਿਅਕਤੀ ਨੂੰ 36 ਬਤੋਲਾਂ ਸ਼ਰਾਬ ਸਣੇ ਬਾਵਾ ਸਿੰਘ ਉਰਫ਼ ਮੂੰਗੀ ਵਾਸੀ ਨੰਗਲ ਨੂੰ ਕਾਬੂ ਕੀਤਾ ਹੈ। ਡਾ. ਭਾਰਗਵ ਨੇ ਦੱਸਿਆ ਕਿ ਜਸਪਾਲ ਸਿੰਗਲਾ ਉਰਫ਼ ਪਾਲਾ ਵਾਸੀ ਮਾਨਸਾ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ, ਗੁਰਭੇਜ਼ ਸਿੰਘ ਉਰਫ਼ ਭੇਜਾ ਵਾਸੀ ਜਵਾਹਰਕੇ ਪਾਸੋਂ 290 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਹੈ।

12 ਬੋਤਲਾਂ ਸਰਾਬ ਸਣੇ ਕਾਬੂ

ਸ਼ਹਿਣਾ(ਪੱਤਰ ਪ੍ਰੇਰਕ): ਥਾਣਾ ਸ਼ਹਿਣਾ ਦੇ ਐੱਸਐੱਚਓ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਹਰਪ੍ਰੀਤ ਸਿੰਘ ਨੇ ਮੁਖਬਰ ਦੀ ਇਤਲਾਹ ਪਰ ਬਾਹੱਦ ਪੁਲ ਸੂਆ ਮੌੜ ਨਾਭਾ ਕੋਲ ਰੇਡ ਕਰਕੇ ਇੱਕ ਵਿਅਕਤੀ ਨੂੰ 12 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਸਮੇਤ ਕੁਲਵਿੰਦਰ ਸਿੰਘ ਉਰਫ ਜੌਡੀਅਰ ਨੂੰ ਕਾਬੂ ਕੀਤਾ ਹੈ। -ਪੱਤਰ ਪ੍ਰੇਰਕ


Comments Off on ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.