ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ

Posted On February - 17 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਫਰਵਰੀ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਨਾਭਾ ਜੇਲ੍ਹ ਵਿੱਚ ਗੁਰਬਾਣੀ ਦੇ ਗੁਟਕਿਆਂ ਦੀ ਹੋਈ ਬੇਅਦਬੀ ਮਾਮਲੇ ਦੀ ਜਾਂਚ ਕਰਵਾਈ ਜਾਵੇ। ਜਥੇਦਾਰ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਦੇ ਹਵਾਲੇ ਨਾਲ ਉਨ੍ਹਾਂ ਆਖਿਆ ਕਿ ਇਹ ਘਟਨਾ ਨਿੰਦਣਯੋਗ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇਲ੍ਹ ਵਿੱਚ ਬੰਦੀ ਸਿੱਖ ਕੈਦੀਆਂ ਵੱਲੋਂ ਗੁਟਕਿਆਂ ਅਤੇ ਪੋਥੀਆਂ ਦੀ ਮੰਗ ਕੀਤੀ ਗਈ ਸੀ। ਸੰਗਤ ਵੱਲੋਂ ਇਹ ਗੁਟਕੇ ਅਤੇ ਪੋਥੀਆਂ ਜੇਲ੍ਹ ਵਿਚ ਭੇਜੇ ਗਏ ਸਨ ਪਰ ਜੇਲ੍ਹ ਅਮਲੇ ਨੇ ਇਹ ਗੁਰਬਾਣੀ ਦੇ ਗੁਟਕੇ ਅਤੇ ਪੋਥੀਆਂ ਨੂੰ ਤਿੰਨ ਦਿਨ ਡਿਉਢੀ ਵਿਚ ਹੀ ਰੱਖ ਛੱਡਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਪਤਾ ਲਾਇਆ ਜਾਣਾ ਚਾਹੀਦਾ ਹੈ ਕਿ ਅਜਿਹਾ ਕਿਉਂ ਵਾਪਰਿਆ। ਉਨ੍ਹਾਂ ਜੇਲ੍ਹ ਵਿਚ ਬੰਦ ਸਿੱਖ ਬੰਦੀਆਂ ਨਾਲ ਕੀਤੇ ਮਾੜੇ ਵਤੀਰੇ ਦੀ ਵੀ ਨਿਖੇਧੀ ਕੀਤੀ।


Comments Off on ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.