ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ

Posted On February - 18 - 2020

ਹੁਸ਼ਿਆਰਪੁਰ ਵਿਚ ਸਕੂਲ ਬੱਸਾਂ ਦੀ ਚੈਕਿੰਗ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 17 ਫ਼ਰਵਰੀ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸੇਫ ਸਕੂਲ ਵਾਹਨ ਸਕੀਮ’ ਤਹਿਤ ਅੱਜ ਜ਼ਿਲ੍ਹੇ ਭਰ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਉਲੰਘਣਾ ਕਰਨ ਵਾਲੀਆਂ 70 ਸਕੂਲੀ ਬਸਾਂ ਦੇ ਚਲਾਨ ਕੱਟੇ ਗਏ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਕੂਲੀ ਵਾਹਨਾਂ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲੀ ਵਾਹਨਾਂ ’ਤੇ ਭੇਜਣ।
ਡਿਪਟੀ ਕਮਿਸ਼ਨਰ ਨੇ ਐਸਡੀਐੱਮਜ਼, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ, ਟਰੈਫ਼ਿਕ ਪੁਲੀਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਮੇਂ-ਸਮੇਂ ’ਤੇ ਸਕੂਲੀ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਚੈਕਿੰਗ ਦੌਰਾਨ ਅੱਗ ਬੁਝਾਊ ਯੰਤਰ, ਫ਼ਸਟ ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ‘ਸੇਫ਼ ਸਕੂਲ ਵਾਹਨ ਸਕੀਮ’ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੱਸਾਂ ’ਤੇ ਸਕੂਲ ਦਾ ਨਾਮ ਅਤੇ ਫੋਨ ਨੰਬਰ ਪ੍ਰਿੰਟ ਹੋਣਾ ਜ਼ਰੂਰੀ ਹੈ, ਯੋਗ ਵਿਅਕਤੀ ਨੂੰ ਹੀ ਡਰਾਈਵਰ ਰੱਖਿਆ ਜਾਵੇ ਅਤੇ ਡਰਾਈਵਰ ਸਮੇਤ ਕੰਡਕਟਰ ਅਤੇ ਅਟੈਂਡੈਂਟ ਯੂਨੀਫ਼ਾਰਮ ਵਿਚ ਹੋਣੇ ਚਾਹੀਦੇ ਹਨ। ਉਨ੍ਹਾਂ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲੀ ਬੱਸਾਂ 15 ਸਾਲ ਤੋਂ ਜ਼ਿਆਦਾ ਪੁਰਾਣੀਆਂ ਨਹੀਂ ਹੋਣੀਆਂ ਚਾਹੀਦੀਆਂ।

 


Comments Off on ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.