ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਨੈਸ਼ਨਲ ਕਾਨਫਰੰਸ ਪੰਚਾਇਤ ਚੋਣਾਂ ਵਿੱਚ ਹਿੱਸਾ ਲੈਣ ਦੀ ਇਛੁੱਕ

Posted On February - 17 - 2020

ਜੰਮੂ, 16 ਫਰਵਰੀ
ਜੰਮੂ ਕਸ਼ਮੀਰ ਦੀਆਂ ਪ੍ਰਮੁੱਖ ਰਾਜਸੀ ਪਾਰਟੀਆਂ ਵਿੱਚੋਂ ਇੱਕ ਨੈਸ਼ਨਲ ਕਾਨਫਰੰਸ ਨੇ ਅਗਲੇ ਮਹੀਨੇ ਹੋਣ ਵਾਲੀਆਂ ਪੰਚਾਇਤ ਚੋਣਾਂ ਵਿੱਚ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਿਹਾ ਹੈ ਕਿ ਉਸ ਦੇ ਦੇ ਰਸਤੇ ਵਿੱਚੋਂ ਅੜਿੱਕੇ ਹਟਾਏ ਜਾਣੇ ਚਾਹੀਦੇ ਹਨ ਤਾਂ ਜੋ ਪਾਰਟੀ ਆਜ਼ਾਦੀ ਨਾਲ ਚੋਣਾਂ ਵਿੱਚ ਪ੍ਰਚਾਰ ਕਰ ਸਕੇ। ਪਾਰਟੀ ਜੋ ਕਿ 2018 ਦੀਆਂ ਪੰਚਾਇਤ ਚੋਣਾਂ ਤੋਂ ਦੂਰ ਰਹੀ ਸੀ, ਨੇ ਕਿਹਾ ਕਿ ਪਾਰਟੀ ਦੇ ਪ੍ਰਮੁੱਖ ਆਗੂ ਜੇਲ੍ਹਾਂ ਵਿੱਚ ਬੰਦ ਹੋਣ ਕਾਰਨ ਉਮੀਦਵਾਰਾਂ ਦੀ ਚੋਣ ਕਰਨੀ ਮੁਸ਼ਕਿਲ ਹੈ। ਪਾਰਟੀ ਨੇ ਕਿਹਾ ਕਿ ਉਹ ਪੰਚਾਇਤ ਚੋਣਾਂ ਵਿੱਚ ਹਿੱਸਾ ਲੈਣ ਲਈ ਤਿਆਰ ਹੈ ਕਿਉਂਕਿ ਚੋਣਾਂ ਪਾਰਟੀ ਲਾਈਨ ਅਨੁਸਾਰ ਹੋ ਰਹੀਆਂ ਹਨ। ਜੰਮੂ ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਸ਼ੈਲੇਂਦਰ ਕੁਮਾਰ ਨੂੰ ਨੈਸ਼ਨਲ ਕਾਨਫਰੰਸ ਦੇ ਕੇਂਦਰੀ ਸਕੱਤਰ ਰਤਨ ਲਾਲ ਗੁਪਤਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਜਮਹੂਰੀ ਪ੍ਰਕਿਰਿਆ ਵਿੱਚ ਮਜ਼ਬੂਤ ਵੋਟਰ ਆਧਾਰ ਰੱਖਦੀ ਹੈ ਅਤੇ ਅੱਠ ਪੜਾਵੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਇਛੁੱਕ ਹੈ। ਇਸ ਪੱਤਰ ਦੀ ਇੱਕ ਕਾਪੀ ਮੁੱਖ ਚੋਣ ਕਮਿਸ਼ਨ ਨੂੰ ਵੀ ਭੇਜੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ ਪਾਰਟੀ ਦੇ ਮੁੱਖ ਆਗੂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਅਲੀ ਮੁਹੰਮਦ ਸਾਗਰ ਜੇਲ੍ਹ ਵਿੱਚ ਹਨ ,ਉਦੋਂ ਤੱਕ ਚੋਣ ਲੜਨੀ ਮੁਸ਼ਕਲ ਹੈ। ਚੋਣਾਂ ਵਿੱਚ ਉਨ੍ਹਾਂ ਦੀ ਅਗਵਾਈ ਜ਼ਰੂਰੀ ਹੈ। -ਪੀਟੀਆਈ


Comments Off on ਨੈਸ਼ਨਲ ਕਾਨਫਰੰਸ ਪੰਚਾਇਤ ਚੋਣਾਂ ਵਿੱਚ ਹਿੱਸਾ ਲੈਣ ਦੀ ਇਛੁੱਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.