ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ

Posted On February - 19 - 2020

ਪਰਗਟ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਫਰਵਰੀ
ਵਿਧਾਇਕ ਪਰਗਟ ਸਿੰਘ ਨੂੰ ਮੁਲਾਕਾਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਫਰਵਰੀ ਨੂੰ ਚੰਡੀਗੜ੍ਹ ਸੱਦਿਆ ਹੈ। ਉਨ੍ਹਾਂ ਵੱਲੋਂ ਲਿਖੇ ਪੱਤਰ ਨਾਲ ਪੰਜਾਬ ਦੀ ਸਿਆਸਤ ਇਕਦਮ ਗਰਮਾ ਗਈ ਹੈ। ਪਰਗਟ ਸਿੰਘ ਵੱਲੋਂ ਉਠਾਏ ਗਏ ਮੁੱਦਿਆਂ ਦੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਨੇ ਅੰਦਰੋਂ ਅੰਦਰੀ ਹਮਾਇਤ ਵੀ ਕੀਤੀ ਸੀ। ਇਹ ਵੀ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਨੇ ਦੋਆਬੇ ਦੇ ਵਿਧਾਇਕ ਪਰਗਟ ਸਿੰਘ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਮੀਟਿੰਗ ਦਾ ਸੱਦਾ ਭੇਜਿਆ ਹੈ। ਜਦਕਿ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਪਿਛਲੇ ਕਈ ਮਹੀਨਿਆਂ ਤੋਂ ਰੌਲਾ ਪਾਉਂਦੇ ਆ ਰਹੇ ਹਨ ਉਨ੍ਹਾਂ ਨੂੰ ਮੁੱਖ ਮੰਤਰੀ ਨੇ ਮੀਟਿੰਗ ਵਾਸਤੇ ਨਹੀਂ ਸੀ ਸੱਦਿਆ।


Comments Off on ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.