ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਪਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਧਰਮਸੋਤ

Posted On February - 19 - 2020

ਕਾਨਫ਼ਰੰਸ ਵਿੱਚ ਹਿੱਸਾ ਲੈਣ ਮੌਕੇ ਕੈਬਨਿਟ ਮੰਤਰੀ ਧਰਮਸੋਤ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਫਰਵਰੀ
ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੇਸ਼ ‘ਚ ਆਉਣ ਵਾਲੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀਆਂ/ਜੀਵ ਜੰਤੁਆਂ ਦੀ ਆਮਦ ਘਟਣ ਨੂੰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਹੈ। ਉਨ੍ਹਾਂ ਪਰਵਾਸੀ ਜੀਵਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਢੁੱਕਵਾਂ ਵਾਤਾਵਰਨ ਸਿਰਜਣ ਸਬੰਧੀ ਉਪਰਾਲੇ ਕਰਨ ‘ਤੇ ਜ਼ੋਰ ਦਿੱਤਾ ਹੈ। ਗੁਜਰਾਤ ਦੇ ਗਾਂਧੀ ਨਗਰ ਵਿੱਚ 6 ਰੋਜ਼ਾ 13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ (ਸੀ.ਓ.ਪੀ.) ‘ਚ ਭਾਗ ਲੈਂਦਿਆਂ ਉਨ੍ਹਾਂ ਕਿਹਾ ਕਿ ਜੰਗਲੀ ਜੀਵ ਜੰਤੂਆਂ ਦੀਆਂ ਪਰਵਾਸੀ ਪ੍ਰਜਾਤੀਆਂ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਆਮਦ ਅਤੇ ਦੇਖਭਾਲ ਅਤੇ ਉਨ੍ਹਾਂ ਦੇ ਰਹਿਣ ਲਈ ਢੁੱਕਵੀਆਂ ਥਾਵਾਂ ‘ਤੇ ਪ੍ਰਬੰਧ ਕਰਨੇ ਸਮੇਂ ਦੀ ਮੁੱਖ ਲੋੜ ਹੈ। ਉਦਘਾਟਨ ਮਗਰੋਂ ਅੱਜ ਕਈ ਵੱਖ-ਵੱਖ ਤਕਨੀਕੀ ਸ਼ੈਸ਼ਨ ਕਰਵਾਏ ਗਏ, ਜਿਸ ਮੌਕੇ ਪੰਜਾਬ ਦੇ ਵੈਟਲੈਂਡ ਖੇਤਰਾਂ ਕੇਸ਼ੋਪੁਰ, ਨੰਗਲ ਅਤੇ ਬਿਆਸ ਆਦਿ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ ਗਿਆ। ਇਸ ਮੌਕੇ ਰਾਮਸਰ ਸਾਈਟਾਂ ਹਰੀਕੇ, ਰੋਪੜ ਅਤੇ ਕਾਂਜਲੀ ਸਬੰਧੀ ਵੀ ਚਰਚਾ ਕੀਤੀ ਗਈ। 15 ਤੋਂ 22 ਫ਼ਰਵਰੀ ਤੱਕ ਚੱਲਣ ਵਾਲੀ ਇਸ ਕਾਨਫਰੰਸ ਦਾ ਰਸਮੀ ਉਦਘਾਟਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ। ਇਸ ਮੌਕੇ ਪੰਜਾਬ ਜੰਗਲਾਤ ਵਿਭਾਗ ਦੇ ਮੁੱਖ ਵਣਪਾਲ ਜੰਗਲੀ ਜੀਵ ਬਸੰਤਾ ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


Comments Off on ਪਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਧਰਮਸੋਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.