ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਪਹਿਲਾਂ ਮਾਪੇ ਕੁੱਟੇ ਮਗਰੋਂ ਹਸਪਤਾਲ ’ਚ ਪੁੱਤ ਵੱਢੇ

Posted On February - 14 - 2020

ਘੁੱਦਾ ਹਸਪਤਾਲ ਵਿਚ ਜੇਰੇ ਇਲਾਜ ਪੀੜਤ ਅਮਨਦੀਪ ਸ਼ਰਮਾ

ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 13 ਫਰਵਰੀ
ਪਿੰਡ ਘੁੱਦਾ ਵਿੱਚ ਰੰਜ਼ਿਸ਼ ਕਾਰਨ ਝਗੜੇ ਵਿੱਚ ਪਿੰਡ ਦੇ ਇੱਕ ਵਿਅਕਤੀ ਵੱਲੋਂ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਦੋ ਸਕੇ ਭਰਾਵਾਂ ’ਤੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਅਮਨਦੀਪ ਸ਼ਰਮਾ ਅਤੇ ਉਸ ਦੀ ਪਤਨੀ ਰਣਜੀਤ ਦੇਵੀ ਦਾ ਗੁਰਤੇਜ ਸਿੰਘ ਅਤੇ ਰੁਪਿੰਦਰ ਕੌਰ ਵਾਸੀ ਘੁੱਦਾ ਨਾਲ ਕਿਸੇ ਗੱਲ ’ਤੇ ਝਗੜਾ ਹੋ ਗਿਆ ਸੀ। ਇਸੇ ਰੰਜ਼ਿਸ਼ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਆਪਣੇ ਸਹੁਰੇ ਜਗਤਾਰ ਸਿੰਘ, ਸਾਲੇ ਕਾਲੀ ਸਿੰਘ, ਸੁਖਦੀਪ ਸਿੰਘ ਅਤੇ ਸੱਸ ਭੋਲੋ ਕੌਰ ਵਾਸੀ ਢਾਹਾਂ ਕੋਕਰੀਆਂ (ਅਬੋਹਰ) ਨਾਲ ਮਿਲ ਕੇ ਆਪਣੇ ਗਆਂਢੀ ਜਗਦੀਪ ਕੁਮਾਰ ਅਤੇ ਰਣਜੀਤ ਦੇਵੀ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਜ਼ਖਮੀ ਪਤੀ-ਪਤਨੀ ਨੂੰ ਉਨ੍ਹਾਂ ਦੇ ਲੜਕੇ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਘੁੱਦਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਕਰਵਾਇਆ ਗਿਆ ਤਾਂ ਮੁਲਜ਼ਮ ਸਿਵਲ ਹਸਪਤਾਲ ਵਿੱਚ ਵੀ ਉਨ੍ਹਾਂ ਦੇ ਪਿੱਛੇ ਆ ਗਏ ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਨਵਦੀਪ ਦੀ ਗੰਭੀਰ ਹਾਲਤ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਐੱਸਐੱਮਓ ਡਾ. ਨਵਦੀਪ ਕੌਰ ਸਰਾ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੂੰ ਅਤੇ ਸੂਚਿਤ ਕੀਤਾ ਸੀ ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।


Comments Off on ਪਹਿਲਾਂ ਮਾਪੇ ਕੁੱਟੇ ਮਗਰੋਂ ਹਸਪਤਾਲ ’ਚ ਪੁੱਤ ਵੱਢੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.