ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਪਾਕਿ ’ਚ ਛੇ ਦਿਨ ਰਹਿ ਕੇ ਵੀ ਅਤਿਵਾਦੀ ਨਹੀਂ ਬਣਿਆ: ਜਥੇਦਾਰ

Posted On February - 26 - 2020

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਫ਼ਦ ਨਾਲ ਵਤਨ ਪਰਤਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਪੱਤਰ ਪ੍ਰੇਰਕ
ਅਟਾਰੀ, 25 ਫਰਵਰੀ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਸਥਿਤ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਅੱਜ ਵਫ਼ਦ ਸਣੇ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਏ ਹਨ। ਵਫ਼ਦ ਦਾ ਅਟਾਰੀ ਸਰਹੱਦ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਗੁਰਦੁਆਰਾ ਬੋਹੜੀ ਸਾਹਿਬ ਦੇ ਦਰਸ਼ਨ ਕੀਤੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ ਸਾਲ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਟੀਬੀ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਅਤੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵੀ ਸੰਗਤ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਜਾਣਗੇ। ਉਨ੍ਹਾਂ ਨੇ ਡੀਜੀਪੀ ਦੇ ਬਿਆਨ ਦੇ ਸਬੰਧ ’ਚ ਕਿਹਾ ਕਿ ਉਹ ਛੇ ਘੰਟੇ ਨਹੀਂ ਬਲਕਿ ਛੇ ਦਿਨ ਪਾਕਿਸਤਾਨ ਵਿੱਚ ਰਹਿ ਕੇ ਆਏ ਹਨ ਪਰ ਅਤਿਵਾਦੀ ਨਹੀਂ ਬਣੇ। ਉਨ੍ਹਾਂ ਕਿਹਾ ਕਿ ਉੱਥੋਂ ਦੀ ਸਰਕਾਰ ਜਾਂ ਹੋਰ ਕਿਸੇ ਨੇ ਉਨ੍ਹਾਂ ਨਾਲ ਕੋਈ ਗ਼ਲਤ ਗੱਲਬਾਤ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਜਸਜੀਤ ਕੌਰ ਦੇ ਪਰਿਵਾਰ ਨੂੰ ਮਿਲੇ ਵੀ ਮਿਲੇ ਹਨ। ਉਨ੍ਹਾਂ ਕਿਹਾ ਕਿ ਅਮਰੀਕਨ ਰਾਸ਼ਟਰਪਤੀ ਦੇ ਆਉਣ ’ਤੇ ਇੱਕ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਢੱਡਰੀਆਂ ਵਾਲੇ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਜਥੇਦਾਰ ਟੀਵੀ ’ਤੇ ਬਹਿਸ ਨਹੀਂ ਕਰਦੇ।


Comments Off on ਪਾਕਿ ’ਚ ਛੇ ਦਿਨ ਰਹਿ ਕੇ ਵੀ ਅਤਿਵਾਦੀ ਨਹੀਂ ਬਣਿਆ: ਜਥੇਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.