ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪਾਕਿ ਡਰੋਨ ਮਾਮਲਾ: ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

Posted On February - 13 - 2020

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 12 ਫਰਵਰੀ
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਾਲੇ ਪਾਸਿਓਂ ਹਥਿਆਰਾਂ ਦੀ ਤਸਕਰੀ ਲਈ ਵਰਤੇ ਗਏ ਡਰੋਨਾਂ ਦੀ ਬਰਾਮਦਗੀ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਪੀਲ ’ਤੇ ਬੁੱਧਵਾਰ ਨੂੰ ਇਥੇ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਦੋ ਫਰਾਰ ਮੁਲਜ਼ਮਾਂ ਰਣਜੀਤ ਸਿੰਘ ਉਰਫ਼ ਨੀਟਾ ਵਾਸੀ ਪੁਰਾ (ਜੰਮੂ-ਕਸ਼ਮੀਰ) ਅਤੇ ਗੁਰਮੀਤ ਸਿੰਘ ਉਰਫ਼ ਬੱਗਾ ਵਾਸੀ ਟਾਂਡਾ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਐੱਨਆਈਏ ਨੂੰ ਰਣਜੀਤ ਨੀਟਾ ਦੇ ਪਾਕਿਸਤਾਨ ਅਤੇ ਗੁਰਮੀਤ ਸਿੰਘ ਦੇ ਜਰਮਨੀ ਵਿਚ ਛੁਪੇ ਹੋਣ ਦਾ ਸ਼ੱਕ ਹੈ। ਪੰਜਾਬ ਪੁਲੀਸ ਦੇ ਸਪੈਸ਼ਲ ਸੈੱਲ ਅੰਮ੍ਰਿਤਸਰ ਨੇ 22 ਸਤੰਬਰ 2019 ਨੂੰ ਸਰਹੱਦ ਪਾਰ ਆਏ ਡਰੋਨਾਂ ਰਾਹੀਂ ਕੁਝ ਮਾਰੂ ਹਥਿਆਰ ਬਰਾਮਦ ਕੀਤੇ ਸਨ। ਇਸ ਸਬੰਧੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਕਾਰਕੁਨਾਂ ਬਲਬੀਰ ਸਿੰਘ ਉਰਫ਼ ਬਿੰਦਾ, ਹਰਭਜਨ ਸਿੰਘ ਤੇ ਰੋਮਨਦੀਪ ਸਿੰਘ ਸਮੇਤ ਆਕਾਸ਼ਦੀਪ ਸਿੰਘ, ਬਲਵੰਤ ਸਿੰਘ, ਸ਼ੁਭਦੀਪ ਸਿੰਘ, ਮਾਨ ਸਿੰਘ, ਸਾਜਨਪ੍ਰੀਤ ਸਿੰਘ, ਗੁਰਦੇਵ ਸਿੰਘ ਅਤੇ ਮਲਕੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪਹਿਲਾਂ ਇਸ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਦੇ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਉਸ ਸਮੇਂ ਪੁਲੀਸ ਵੱਲੋਂ ਬਲਬੀਰ ਸਿੰਘ, ਹਰਭਜਨ ਸਿੰਘ, ਬਲਵੰਤ ਸਿੰਘ ਸਮੇਤ 4 ਮੁਲਜ਼ਮਾਂ ਨੂੰ ਚੋਹਲਾ ਸਾਹਿਬ ਨੇੜਿਓਂ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਐੱਨਆਈਏ ਨੂੰ ਸੌਂਪੀ ਗਈ ਸੀ।

9 ਮੁਲਜ਼ਮਾਂ ਦੀ ਆਵਾਜ਼ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ
ਕੌਮੀ ਜਾਂਚ ਏਜੰਸੀ (ਐੱਨਆਈਏ) ਪਹਿਲਾਂ ਹੀ ਡਰੋਨ ਮਾਮਲੇ ਵਿੱਚ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਕਾਰਕੁਨਾਂ ਸਮੇਤ 9 ਮੁਲਜ਼ਮਾਂ ਦੇ ਨਵੇਂ ਸਿਰਿਓਂ ਆਵਾਜ਼ ਦੇ ਸੈਂਪਲ ਲੈਣ ਦੀ ਮਨਜ਼ੂਰੀ ਹਾਸਲ ਕਰ ਚੁੱਕੀ ਹੈ। ਬਲਬੀਰ ਸਿੰਘ ਉਰਫ਼ ਬਿੰਦਾ, ਹਰਭਜਨ ਸਿੰਘ, ਰੋਮਨਦੀਪ ਸਿੰਘ, ਆਕਾਸ਼ਦੀਪ ਸਿੰਘ, ਬਲਵੰਤ ਸਿੰਘ, ਸ਼ੁਭਦੀਪ ਸਿੰਘ, ਮਾਨ ਸਿੰਘ, ਸਾਜਨਪ੍ਰੀਤ ਸਿੰਘ ਅਤੇ ਮਲਕੀਤ ਸਿੰਘ ਆਪਣੀ ਆਵਾਜ਼ ਦੇ ਨਮੂਨੇ ਦੇਣ ਲਈ ਰਜ਼ਾਮੰਦ ਹਨ।


Comments Off on ਪਾਕਿ ਡਰੋਨ ਮਾਮਲਾ: ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.