ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪਾਕਿ ਨਾਲ ਦੋਸਤਾਨਾ ਸਬੰਧ ਕਰ ਸਕਦੇ ਨੇ ਪੰਜਾਬ ਦਾ ਵਿਕਾਸ: ਗਾਂਧੀ

Posted On February - 14 - 2020

ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਫਰਵਰੀ
ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਨੀਤੀਆਂ ਬਦਲੇ ਅਤੇ ਪਾਕਿਸਤਾਨ ਨਾਲ ਆਪਣੇ ਸਬੰਧ ਸੁਧਾਰੇ ਕਿਉਂਕਿ ਪਾਕਿਸਤਾਨ ਨਾਲ ਦੋਸਤਾਨਾ ਸਬੰਧ, ਸ਼ਾਂਤੀ ਅਤੇ ਵਪਾਰ ਹੀ ਪੰਜਾਬ ਦੇ ਵਿਕਾਸ ਵਿਚ ਵੱਡਾ ਹਿੱਸਾ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਪੰਜਾਬ ਦੇ ਪੱਖੀ ਮੁੱਦਿਆਂ ਤੋਂ ਕਿਨਾਰਾ ਕਰ ਗਏ ਹਨ। ਇਸ ਕਰਕੇ ਸਾਨੂੰ ਇਨ੍ਹਾਂ ’ਤੇ ਕੋਈ ਆਸ ਨਹੀਂ ਰਹੀ ਪਰ ਸਾਨੂੰ ਆਪਣਾ ਪੱਖ ਸਪੱਸ਼ਟ ਕਰਨਾ ਪੈਣਾ ਹੈ, ਪੰਜਾਬ ਨੂੰ ਹੁਣ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ਹੈ। ਡਾ. ਗਾਂਧੀ ਨੇ ਕਿਹਾ ਕਿ ਸਾਡਾ ਏਜੰਡਾ ਹੈ ਕਿ ਰਾਜਾਂ ਨੂੰ ਖ਼ੁਦਮੁਖ਼ਤਿਆਰੀ ਮਿਲੇ, ਚੰਡੀਗੜ੍ਹ ਪੰਜਾਬ ਨੂੰ ਮਿਲੇ, ਰੇਲਵੇ, ਸੁਰੱਖਿਆ, ਵਿੱਤ, ਟੈਲੀਕਮਿਊਨੀਕੇਸ਼ਨ ਅਤੇ ਵਿਦੇਸ਼ ਮੰਤਰਾਲੇ ਹੀ ਕੇਂਦਰ ਸਰਕਾਰ ਕੋਲ ਰਹਿਣ ਬਾਕੀ ਸਾਰੇ ਵਿਭਾਗ ਰਾਜਾਂ ਨੂੰ ਮਿਲਣੇ ਜ਼ਰੂਰੀ ਹਨ। ਜੋ ਪੰਜਾਬ ਵਿਚ ਪਣ ਬਿਜਲੀ ਪ੍ਰਾਜੈਕਟ ਹਨ ਉਸ ਦੀ ਖ਼ੁਦਮੁਖ਼ਤਿਆਰੀ ਵੀ ਪੰਜਾਬ ਕੋਲ ਹੋਵੇ, ਦੂਜੇ ਰਾਜਾਂ ਨੂੰ ਦਿੱਤੇ ਪਾਣੀ ਦਾ ਪੈਸਾ ਪੰਜਾਬ ਨੂੰ ਮਿਲੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਾਕਿਸਤਾਨ ਨਾਲ ਸਬੰਧ ਵਿਗਾੜ ਰਹੀ ਹੈ, ਪ੍ਰਧਾਨ ਮੰਤਰੀ ਪਾਕਿਸਤਾਨ ਨੂੰ ਤਬਾਹ ਕਰਨ ਦੀਆਂ ਗੱਲਾਂ ਕਰਕੇ ਪੰਜਾਬ ਨੂੰ ਅਨੇਕਾਂ ਸੰਕਟਾਂ ਵਿਚ ਪਾ ਰਹੇ ਹਨ, ਇਸ ਕਰਕੇ ਸਾਡੀ ਮੰਗ ਹੈ ਕਿ ਪਾਕਿਸਤਾਨ ਨਾਲ ਸਬੰਧ ਸੁਧਾਰੇ ਜਾਣ।


Comments Off on ਪਾਕਿ ਨਾਲ ਦੋਸਤਾਨਾ ਸਬੰਧ ਕਰ ਸਕਦੇ ਨੇ ਪੰਜਾਬ ਦਾ ਵਿਕਾਸ: ਗਾਂਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.