ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਪੀਐੱਸਯੂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਰੋਸ ਮਾਰਚ

Posted On February - 15 - 2020

ਸੀਏਏ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਪੀਐੱਸਯੂ ਦੇ ਕਾਰਕੁਨ।

ਬਹਾਦਰਜੀਤ ਸਿੰਘ
ਰੂਪਨਗਰ, 14 ਫਰਵਰੀ
ਇਥੇ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ, ਐੱਨਪੀਆਰ ਤੇ ਐੱਨਆਰਸੀ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ, ਜ਼ਿਲ੍ਹਾ ਪ੍ਰਧਾਨ ਜਗਮਨਦੀਪ ਸਿੰਘ ਪੜੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਧਰਮ ਦੇ ਆਧਾਰ ’ਤੇ ਨਾਗਰਿਕਤਾ ਦੇਣ ਵਾਲਾ ਗੈਰ ਸੰਵਿਧਾਨਕ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਦਾ ਵਿਰੋਧ ਪੂਰੇ ਮੁਲਕ ਵਿੱਚ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਅਪਰੈਲ ਮਹੀਨੇ ਵਿੱਚ ਪੂਰੇ ਦੇਸ਼ ਵਿੱਚ ਐੱਨਪੀਆਰ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਐੱਨਆਰਸੀ ਲਾਗੂ ਕੀਤਾ ਜਾਵੇਗਾ, ਐੱਨਆਰਸੀ ਤਹਿਤ ਆਪਣੀ ਨਾਗਰਿਕਤਾ ਦਾ ਪ੍ਰਮਾਣ ਦੇਣ ਲਈ ਜਨਮ ਸਰਟੀਫਿਕੇਟ ਤੇ ਜ਼ਮੀਨ ਦੇ ਰਿਕਾਰਡ ਨੂੰ ਆਧਾਰ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੀ ਨਾਗਰਿਕਤਾ ਦਾ ਪ੍ਰਮਾਣ ਨਹੀਂ ਦੇ ਸਕਦੇ ਉਹ ਦੇਸ਼ ਦੇ ਨਾਗਰਿਕ ਨਹੀਂ ਅਖਵਾਉਣਗੇ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਹੈ ਕਿ ਲੋਕ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ 25 ਮਾਰਚ ਨੂੰ ਲੁਧਿਆਣਾ ਵਿੱਚ ਹੋ ਰਹੀ ਵਿਸ਼ਾਲ ਰੈਲੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ । ਇਸ ਮੌਕੇ ਰੋਹਿਤ ਕੁਮਾਰ, ਰਵੀ ਕੁਮਾਰ, ਅਰਪਨ ਸਿੰਘ, ਜਤਿੰਦਰ ਸਿੰਘ ,ਨਰਿੰਦਰ ਸਿੰਘ ਬਾਹਮਣ ਮਾਜਰਾ, ਸ਼ਹਿਜ਼ਾਦੀ , ਮਨੀਸ਼ਾ ਆਦਿ ਹਾਜ਼ਰ ਸਨ।

ਤਰਕਸ਼ੀਲਾਂ ਵੱਲੋਂ ਮਾਲੇਰਕੋਟਲਾ ਰੈਲੀ ਵਿੱਚ ਪੁੱਜਣ ਦਾ ਸੱਦਾ
ਸੰਘਰਸ਼ੀਲ ਜਨਤਕ ਜਥੇਬੰਦੀਆਂ ਵੱਲੋਂ ਸੀਏਏ, ਐੱਨਆਰਸੀ ਅਤੇ ਐੱਨਪੀਆਰ ਖ਼ਿਲਾਫ਼ ਮਾਲੇਰਕੋਟਲਾ ਵਿੱਚ 16 ਫਰਵਰੀ ਨੂੰ ਲੋਕ ਰੈਲੀ ਕੀਤੀ ਜਾ ਰਹੀ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਕਾਰਜਕਾਰਨੀ ਦੀ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਫ਼ੈਸਲੇ ਦੀ ਪਾਲਣਾ ਵਜੋਂ ਸੂਬਾ ਕਮੇਟੀ ਮੈਂਬਰ ਅਜੀਤ ਪ੍ਰਦੇਸੀ ਨੇ ਚੰਡੀਗੜ੍ਹ ਜ਼ੋਨ ਵਿਚ ਪੈਂਦੀਆਂ ਇਕਾਈਆਂ ਰੂਪਨਗਰ, ਨੰਗਲ, ਖਰੜ, ਚੰਡੀਗੜ੍ਹ, ਸੰਘੋਲ, ਬਸੀ ਪਠਾਣਾਂ, ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ, ਦੇ ਸਮੂਹ ਮੈਂਬਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੂਰੇ ਜੋਸ਼ੋ-ਖਰੋਸ਼ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਾਮਲ ਹੋਣ ।ਉਨ੍ਹਾਂ ਕਿਹਾ ਕਿ ਸੁਸਾਇਟੀ ਦੀ ਸਮਝ ਹੈ ਕਿ ਮੋਦੀ ਹਕੂਮਤ ਦਾ ਇਹ ਹਮਲਾ ਕੇਵਲ ਮੁਸਲਮਾਨਾਂ ਦੇ ਖ਼ਿਲਾਫ਼ ਹੀ ਨਹੀਂ ਹੈ ਸਗੋਂ ਘੱਟ ਗਿਣਤੀਆਂ, ਖੱਬੇ ਪੱਖੀਆਂ, ਦਲਿਤਾਂ, ਤਰਕਸ਼ੀਲਾਂ, ਬੁੱਧੀਜੀਵੀਆਂ ਅਤੇ ਗਰੀਬ ਤਬਕਿਆਂ ਦੇ ਖ਼ਿਲਾਫ਼ ਵੀ ਹੈ। ਮੋਦੀ ਹਕੂਮਤ ਦਾ ਇਕੋ ਇਕ ਏਜੰਡਾ ਹਿੰਦੂ ਰਾਜ ਸਥਾਪਤ ਕਰਨਾ ਹੈ। ਬੇਰੁਜ਼ਗਾਰੀ, ਗਰੀਬੀ, ਭ੍ਰਿਸ਼ਟਾਚਾਰ , ਮਹਿੰਗਾਈ, ਅੰਧ-ਵਿਸ਼ਵਾਸ, ਬਲਾਤਕਾਰ, ਚੋਰੀ ਡਾਕੇ, ਕਤਲੇਗਾਰਤ ਅਤੇ ਨਸ਼ਿਆਂ ਦੇ ਅਸਲ ਮੁੱਦਿਆਂ ਤੋਂ ਧਿਆਨ ਪਾਸੇ ਲਿਜਾਣ ਦਾ ਇਕ ਜ਼ਰੀਆ ਵੀ ਹੈ ।


Comments Off on ਪੀਐੱਸਯੂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਰੋਸ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.