ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪੁਡੂਚੇਰੀ: ਸੀਏਏ, ਐੱਨਸੀਆਰ ਤੇ ਐੱਨਪੀਆਰ ਵਿਰੋਧੀ ਮਤਾ ਪਾਸ

Posted On February - 13 - 2020

ਪੁਡੂਚੇਰੀ: ਕਾਂਗਰਸ ਦੀ ਅਗਵਾਈ ਵਾਲੀ ਪੁਡੂਚੇਰੀ ਵਿਧਾਨ ਸਭਾ ਵਿੱਚ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਨਾਲ ਪੁਡੂਚੇਰੀ ਇਸ ਕਾਨੂੰਨ ਖ਼ਿਲਾਫ਼ ਮਤਾ ਪਾਸ ਕਰਨ ਵਾਲਾ ਪਹਿਲਾ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਦੋ ਸੂਬਿਆਂ ਕੇਰਲਾ ਅਤੇ ਪੱਛਮੀ ਬੰਗਾਲ ਵਲੋਂ ਸੀਏਏ ਵਿਰੁੱਧ ਮਤੇ ਪਾਸ ਕੀਤੇ ਗਏ ਹਨ। ਇੱਕ ਦਿਨ ਦੇ ਵਿਸ਼ੇਸ਼ ਇਜਲਾਸ, ਜਿਸ ਦਾ ਵਿਰੋਧੀ ਧਿਰ ਵਲੋਂ ਬਾਈਕਾਟ ਕੀਤਾ ਗਿਆ, ਦੌਰਾਨ ਮੁੱਖ ਮੰਤਰੀ ਵੀ. ਨਾਰਾਇਣਸਾਮੀ ਵਲੋਂ ਵਿਧਾਨ ਸਭਾ ਵਿੱਚ ਮਤਾ ਰੱਖਿਆ ਗਿਆ। ਵਿਧਾਨ ਸਭਾ ਵਲੋਂ ਐੱਨਆਰਸੀ ਅਤੇ ਐੱਨਪੀਆਰ ਦਾ ਵੀ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਵਿਰੋਧੀ ਧਿਰਾਂ ਏਆਈਐੱਨਆਰਸੀ ਅਤੇ ਏਆਈਏਡੀਐੱਮਕੇ ਵਲੋਂ ਸੈਸ਼ਨ ਦਾ ਬਾਈਕਾਟ ਕੀਤਾ ਗਿਆ ਜਦਕਿ ਭਾਜਪਾ ਦੇ ਤਿੰਨ ਵਿਧਾਨਕਾਰਾਂ ਨੇ ਵਿਧਾਨ ਸਭਾ ਵਿੱਚ ਮਤਾ ਰੱਖੇ ਜਾਣ ਦਾ ਵਿਰੋਧ ਕਰਦਿਆਂ ਵਾਕ-ਆਊਟ ਕੀਤਾ। ਭਾਜਪਾ ਮੈਂਬਰਾਂ ਨੇ ਇਸ ਮਤੇ ਨੂੰ ‘ਲੋਕਤੰਤਰ ਦਾ ਕਤਲ’ ਅਤੇ ‘ਸੰਵਿਧਾਨਿਕ ਧਾਰਾਵਾਂ ਦੀ ਉਲੰਘਣਾ’ ਕਰਾਰ ਦਿੱਤਾ। ਮਤੇ ਰਾਹੀਂ ਕੇਂਦਰ ਨੂੰ ਅਪੀਲ ਕੀਤੀ ਗਈ ਕਿ ਸੀਏਏ ਨੂੰ ਵਾਪਸ ਲਿਆ ਜਾਵੇ ਕਿਉਂਕਿ ਇਹ ‘ਧਰਮ-ਨਿਰਪੱਖਤਾ ਦੇ ਸਿਧਾਂਤਾਂ ਦੇ ਐਨ ਉਲਟ’ ਹੈ। ਇਸ ਮਤੇ ’ਤੇ ਚਰਚਾ ਤੋਂ ਬਾਅਦ ਕਾਂਗਰਸ ਅਤੇ ਇਸ ਦੀ ਭਾਈਵਾਲ ਡੀਐੱਮਕੇ ਦੇ ਵਿਧਾਨਕਾਰਾਂ ਨੇ ਇਸ ਨੂੰ ਪਾਸ ਕਰ ਦਿੱਤਾ। ਸਪੀਕਰ ਵੀ.ਪੀ. ਸਿਵਾਕੋਲੁੰਧੁ ਨੇ ਕਿਹਾ ਕਿ ਮਤਾ ਸਰਬਸਮੰਤੀ ਨਾਲ ਪਾਸ ਕਰ ਦਿੱਤਾ ਗਿਆ। -ਪੀਟੀਆਈ


Comments Off on ਪੁਡੂਚੇਰੀ: ਸੀਏਏ, ਐੱਨਸੀਆਰ ਤੇ ਐੱਨਪੀਆਰ ਵਿਰੋਧੀ ਮਤਾ ਪਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.