ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕਾਂਗਰਸ ਨੇ ਕੀਤਾ ਯਾਦ

Posted On February - 15 - 2020

ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦਿੰਦੇ ਹੋਏ ਕਾਂਗਰਸੀ ਆਗੂ ਤੇ ਵਰਕਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਫ਼ਰਵਰੀ
ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਅੱਜ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਦਿੱਤੀ ਗਈ। ਇਹ ਹਮਲਾ 14 ਫਰਵਰੀ 2019 ਨੂੰ ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਸੀਆਰਪੀਐੱਫ ਦੇ ਵਾਹਨਾਂ ਦੇ ਕਾਫਲੇ ’ਤੇ ਕੀਤਾ ਗਿਆ ਸੀ, ਜਿਸ ਵਿੱਚ 45 ਜਵਾਨਾਂ ਸ਼ਹੀਦੀ ਪਾ ਗਏ ਸਨ।
ਇਥੇ ਗੋਬਿੰਦਗੜ੍ਹ ਕਿਲ੍ਹੇ ਦੇ ਸਾਹਮਣੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ ਨੇ ਆਖਿਆ ਕਿ ਇਹ ਹਮਲਾ ਪਿਛਲੇ ਵਰ੍ਹੇ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੁਰਾ ਦੇ ਨੇੜੇ ਹੋਇਆ ਸੀ, ਜਿਸ ਵਿਚ 45 ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਆਖਿਆ ਕਿ ਕਾਂਗਰਸ ਦੇਸ਼ ਦੀ ਸੁਰੱਖਿਆ ਲਈ ਡਟੇ ਹਰ ਸੈਨਿਕ ਅਤੇ ਜਵਾਨ ਦੇ ਜ਼ਜਬੇ ਨੂੰ ਸਲਾਮ ਕਰਦੀ ਹੈ। ਉਨ੍ਹਾਂ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਿਨ੍ਹਾਂ ਜਵਾਨਾਂ ਨੇ ਸ਼ਹਾਦਤ ਦਿੱਤੀ ਹੈ, ਦੇਸ਼ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਨੂੰ ਇੰਨਾ ਮਜ਼ਬੂਤ ਕਰੇ ਕਿ ਮੁੜ ਕੋਈ ਅਜਿਹਾ ਹਮਲਾ ਨਾ ਹੋਵੇ ਅਤੇ ਨਾ ਹੀ ਕੋਈ ਅਜਿਹਾ ਕਰਨ ਦੀ ਜੁਰਅਤ ਕਰੇ। ਇਸ ਮੌਕੇ ਸ਼ਹੀਦ ਹੋਏ ਜਵਾਨਾਂ ਦੇ ਹੱਕ ਵਿਚ ਨਾਅਰੇ ਲਾਏ ਗਏ। ਇਸ ਮੌਕੇ ਰਾਣਾ ਪਵਨ ਕੁਮਾਰ, ਜੁਗਵਿੰਦਰ ਜੱਜ, ਊਸ਼ਾ ਸ਼ਰਮਾ, ਰਜਨੀ ਬਾਲਾ, ਪਿੰਕੀ, ਕਾਂਤਾ, ਤ੍ਰਿਪਤਾ ਮਹਿਰਾ, ਬਲਬੀਰ ਸਿੰਘ, ਨਰਿੰਦਰ ਲਵ, ਪਵਨ ਸ਼ਰਮਾ, ਸੰਜੈ ਸਵਾਮੀ, ਸੁਭਾਸ਼ ਪਠਾਨ ਤੇ ਹੋਰ ਆਗੂ ਹਾਜ਼ਰ ਸਨ।


Comments Off on ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕਾਂਗਰਸ ਨੇ ਕੀਤਾ ਯਾਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.