ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਪ੍ਰਦੂਸ਼ਣ ਕੰਟਰੋਲ ਬੋਰਡ ਅਧਿਕਾਰੀਆਂ ਵੱਲੋਂ ਫੋਕਲ ਪੁਆਇੰਟ ਦਾ ਦੌਰਾ

Posted On February - 14 - 2020

ਫੋਕਲ ਪੁਆਇੰਟ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜੇਈ ਧਰਮਵੀਰ ਸਿੰਘ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ।

ਜੋਗਿੰਦਰ ਸਿੰਘ ਓਬਰਾਏ
ਖੰਨਾ, 13 ਫਰਵਰੀ
ਇਥੋਂ ਦੇ ਅਮਲੋਹ ਰੋਡ ’ਤੇ ਪੈਂਦੇ ਵਾਰਡ ਨੰਬਰ-12 ਦੇ ਵੱਖ-ਵੱਖ ਇਲਾਕਿਆਂ ਵਿੱਚ ਫੋਕਲ ਪੁਆਇੰਟ ਦੇ ਗੰਦੇ ਅਤੇ ਤੇਜ਼ਾਬੀ ਪਾਣੀ ਦੇ ਓਵਰਫਲੋਅ ਹੋ ਜਾਣ ਕਾਰਨ ਆਉਂਦੀ ਗੰਦੀ ਬਦਬੂ ਦੀ ਸ਼ਿਕਾਇਤ ਮਿਲਣ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜੇਈ ਧਰਮਵੀਰ ਸਿੰਘ ਨੇ ਆਪਣੀ ਟੀਮ ਸਮੇਤ ਵੱਖ-ਵੱਖ ਇਲਾਕਿਆਂ ਅਤੇ ਫੋਕਲ ਪੁਆਇੰਟ ਦੇ ਪਾਣੀ ਦੀ ਨਿਕਾਸੀ ਲਈ ਬਣੇ ਡਿਸਪੋਜ਼ਲ ਦਾ ਦੌਰਾ ਕੀਤਾ। ਉਨ੍ਹਾਂ ਜਾਂਚਿਆ ਕਿ ਗੰਦਲੇ ਪਾਣੀ ਦੀ ਜਿਹੜੀ ਬਦਬੂ ਫੋਕਲ ਪੁਆਇੰਟ ਵਿਚ ਆਉਂਦੀ ਹੈ ਉਹੀ ਮੁਹੱਲਿਆਂ ਵਿੱਚ ਵੀ ਹੈ। ਇਸ ਸਬੰਧੀ ਉਨ੍ਹਾਂ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਕਿਹਾ ਕਿ ਫੋਕਲ ਪੁਆਇੰਟ ਦੇ ਗੰਦੇ ਪਾਣੀ ਦੀ ਨਿਕਾਸੀ ਰਿਹਾਇਸ਼ੀ ਇਲਾਕਿਆਂ ਦੇ ਸੀਵਰੇਜ ਪੁਆਇੰਟਾਂ ਨਾਲ ਜੋੜਣੀ ਬਿਲਕੁੱਲ ਗਲਤ ਹੈ। ਇਸ ਲਈ ਜਾਂ ਤਾਂ ਫੋਕਲ ਪੁਆਇੰਟ ‘ਚ ਹੀ ਡਿਸਪੋਜ਼ਲ ਨਜਦੀਕ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇ ਜਾਂ ਫਿਰ ਸਿੱਧੀ ਐਸਟੀਪੀ ਨਾਲ ਵੱਖਰੀ ਲਾਈਨ ਪਾ ਕੇ ਜੋੜਿਆ ਜਾਵੇ।
ਇਸ ਮੌਕੇ ਕੌਂਸਲਰ ਗੁਰਮੀਤ ਨਾਗਪਾਲ, ਨਗਰ ਕੌਂਸਲ ਦੇ ਐਮ.ਈ.ਕੁਲਵਿੰਦਰ ਸਿੰਘ, ਜੇ.ਈ ਅਜੇ ਕੁਮਾਰ, ਸੀਵਰੇਜ ਬੋਰਡ ਦੇ ਜੇਈ ਪਰਮਜੀਤ ਸਿੰਘ, ਕੌਂਸਲ ਕਰਮਚਾਰੀ ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਵਾਰਡ ਨੰਬਰ 12 ਦੇ ਕੌਂਸਲਰ ਗੁਰਮੀਤ ਨਾਗਪਾਲ ਅਤੇ ਮੁਹੱਲਾ ਵਾਸੀਆਂ ਵੱਲੋਂ ਉਕਤ ਗੰਦੇ ਬਦਬੂਦਾਰ ਪਾਣੀ ਦੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ ਸਨ, ਜਿਸ ਦੇ ਆਧਾਰ ’ਤੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ।
ਜੇਈ ਧਰਮਵੀਰ ਸਿੰਘ ਨੇ ਉਕਤ ਸਾਰੇ ਮਾਮਲੇ ਦਾ ਜਾਇਜ਼ਾ ਲੈਣ ਉਪਰੰਤ ਆਪਣੀ ਰਿਪੋਰਟ ਬੋਰਡ ਦੇ ਉਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਵਿਭਾਗ ਦੀ ਟੀਮ ਫੋਕਲ ਪੁਆਇੰਟ ਦੀਆਂ ਫੈਕਟਰੀਆਂ ਦੇ ਸੈਂਪਲ ਲੈਣ ਲਈ ਆਵੇਗੀ।


Comments Off on ਪ੍ਰਦੂਸ਼ਣ ਕੰਟਰੋਲ ਬੋਰਡ ਅਧਿਕਾਰੀਆਂ ਵੱਲੋਂ ਫੋਕਲ ਪੁਆਇੰਟ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.