ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਮੇਲਾ ਅੱਜ ਤੋਂ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਕਰਵਾਇਆ ਜਾਵੇਗਾ। ਇਹ ਫੈਸਲਾ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ 14 ਤੋਂ 21 ਫਰਵਰੀ ਤੱਕ ਕਰਵਾਇਆ ਜਾਵੇਗਾ। 14 ਫਰਵਰੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਉਦਘਾਟਨੀ ਸਮਾਰੋਹ ਹੋਵੇਗਾ। 15 ਫਰਵਰੀ ਨੂੰ ਪੰਜਾਬ ਆਰਟ ਕੌਂਸਲ, ਸੈਕਟਰ -16, ਚੰਡੀਗੜ੍ਹ ਵਿਚ ਪੰਜਾਬੀ ਕਵੀ ਦਰਬਾਰ ਅਤੇ ਗੀਤ/ਗਜ਼ਲਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। 17 ਫਰਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ ਕਰਵਾਇਆ ਜਾਵੇਗਾ।


Comments Off on ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਮੇਲਾ ਅੱਜ ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.