ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਪੰਜਾਬ ’ਚ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ: ਸਿੱਧੂ

Posted On February - 18 - 2020

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਫਰਵਰੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖੂਨਦਾਨ ਕੈਂਪ ਦਾ ਨਿਰੀਖਣ ਕਰਦੇ ਹੋਏ।

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਫੇਜ਼-7 ਵਿੱਚ ਲਾਏ 10ਵੇਂ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਹੁਣ ਤੱਕ ਕੋਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਲਗਾਤਾਰ ਜਾਂਚ ਕਰ ਰਹੀਆਂ ਹਨ। ਸ਼ੱਕੀ ਮਰੀਜ਼ਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਸਾਲ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ। ਇਸ ਕੈਂਪ ਵਿੱਚ 120 ਵਿਅਕਤੀਆਂ ਨੇ ਖ਼ੂਨਦਾਨ ਕੀਤਾ। ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਨੇ ਮੁੱਖ ਮਹਿਮਾਨ ਤੇ ਹੋਰ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੇ ਸਿਹਤ ਵਿਭਾਗ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਵਿੱਚ ਸਿਵਲ ਸਰਜਨਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਕੀਤੀ ਗਈ ਦਵਾਈ ਦੀ ਖ਼ਰੀਦ ਅਤੇ ਵਿਕਰੀ ਪੂਰਨ ਤੌਰ ’ਤੇ ਐਸਓਪੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਅਨੁਸਾਰ ਕੀਤੀ ਗਈ ਹੈ। ਮੰਤਰੀ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਜੇ ਕੋਈ ਪ੍ਰਾਈਵੇਟ ਨਸ਼ਾ ਛਡਾਊ ਕੇਂਦਰ ਮਰੀਜ਼ਾਂ ਤੋਂ ਵੱਧ ਫੀਸ ਲੈਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਿਵਲ ਸਰਜਨਾਂ ਨੂੰ ਇਲਾਜ ਪੂਰਾ ਨਾ ਕਰਨ ਵਾਲੇ ਮਰੀਜ਼ਾਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਸਿਹਤ ਮੰਤਰੀ ਨੇ ਕਿਹਾ ਕਿ ਜੇ ਕੋਈ ਡਾਕਟਰ ਜਨਔਸ਼ਧੀ ਵਿੱਚ ਉਪਲੱਬਧ ਦਵਾਈਆਂ ਦੀ ਥਾਂ ਨਿੱਜੀ ਫਾਰਮੇਸੀ ਤੋਂ ਖ੍ਰੀਦਣ ਲਈ ਲਿਖਦਾ ਹੈ ਜਾਂ ਸਰਬਤ ਸਿਹਤ ਬੀਮਾ ਅਧੀਨ ਯੋਗ ਮਰੀਜ਼ਾਂ ਨੂੰ ਪ੍ਰਾਇਵੇਟ ਹਸਪਤਾਲ ਭੇਜਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸਕੂਲ ਵਾਹਨਾਂ ਦੀ ਹਰ ਮਹੀਨੇ ਜਾਂਚ ਜ਼ਰੂਰੀ
ਲੌਂਗੋਵਾਲ ਹਾਦਸੇ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਸਬੰਧੀ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਕੂਲ ਵੈਨ ਨੂੰ ਗੈਸ ਨਾਲ ਚਲਾਇਆ ਜਾ ਰਿਹਾ ਸੀ। ਉਨ੍ਹਾਂ ਆਖਿਆ ਸਕੂਲ ਲਈ ਵਾਹਨਾਂ ਦੇ ਮਾਡਲ, ਫਿਟਨੈਸ ਦੀ ਪਹਿਲਾਂ ਸਰਕਾਰ ਕੋਲੋਂ ਜਾਂਚ ਕਰਵਾਉਣੀ ਜ਼ਰੂਰੀ ਹੈ। ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮਹੀਨੇ ਵਾਹਨਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।


Comments Off on ਪੰਜਾਬ ’ਚ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ: ਸਿੱਧੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.