ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ

Posted On February - 26 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਫਰਵਰੀ
ਬਜਟ ਇਜਲਾਸ ਦੌਰਾਨ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕੈਪਟਨ ਸਰਕਾਰ ਵਿਰੁੱਧ ਹਮਲਾ ਕਰਦਿਆ ਕਿਹਾ ਕਿ ਜਿਹੜੇ ਮਾਫੀਏ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਸਰਗਰਮ ਸਨ, ਉਹੀ ਮੌਜੂਦਾ ਸਰਕਾਰ ਸਮੇਂ ਵੀ ਸਰਗਰਮ ਹਨ ਤੇ ਇੰਜ ਜਾਪਦਾ ਹੈ ਕਿ ਸਰਕਾਰ ਬਦਲਣ ਨਾਲ ਕੁਝ ਵੀ ਨਹੀਂ ਬਦਲਿਆ। ਉਨ੍ਹਾਂ ਪੁੱਛਿਆ ਕਿ ਸਰਕਾਰ ਨੇ ਮਾਫੀਆ ਖ਼ਤਮ ਕਰਨ ਦੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿਚ ਵੱਖ ਵੱਖ ਥਾਵਾਂ ’ਤੇ ਬੋਰਡ ਲੱਗੇ ਹਨ ਕਿ ਕੈਪਟਨ ਸਰਕਾਰ ਨੇ 31,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰਵਾਈ ਪਰ ਸੂਬੇ ਵਿਚ ਕੁਲ ਸੜਕਾਂ ਦੀ ਲੰਬਾਈ 15,000 ਕਿਲੋਮੀਟਰ ਹੈ। ਇਸ ਲਈ ਕਿਹੜੀਆਂ ਹੋਰ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ 77 ਅਜਿਹੇ ਸਕੂਲ ਹਨ, ਜਿਨ੍ਹਾਂ ਵਿੱਚ ਬੈਠਣ ਲਈ ਬੈਂਚ ਵੀ ਨਹੀਂ ਹਨ। ਸੂਬੇ ਵਿੱਚ 55 ਸਕੂਲਾਂ ਵਿਚ ਅਧਿਆਪਕ ਨਹੀਂ ਹਨ ਜਦੋਂ ਬੇਰੁਜ਼ਗਾਰ ਅਧਿਆਪਕ ਸੜਕਾਂ ’ਤੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦਿਸ਼ਾਹੀਣ ਸਰਕਾਰ ਹੈ ਤੇ ਲੋਕ ਸਰਕਾਰਾਂ ਦੀਆਂ ਨੀਤੀਆਂ ਕਾਰਨ ਖੁਦਕੁਸ਼ੀਆਂ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ 4700 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਹੈ ਪਰ ਕਰਜ਼ਾ ਮੁਆਫੀ ਦੇਰੀ ਕਾਰਨ ਕਿਸਾਨਾਂ ਨੂੰ ਇਕ ਹਜ਼ਾਰ ਕੋਰੜ ਦੀ ਪੈਨਲਟੀ ਲੱਗ ਗਈ ਹੈ ਤੇ ਬੈਂਕਾਂ ਨੇ ਡਿਫਾਲਟਰ ਕਿਸਾਨਾਂ ਦੇ ਨਾਂ ਆਪਣੇ ਬੈਂਕਾਂ ਦੇ ਲਾਅ ਦਿਤੇ ਸਨ। ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਢਿਲੋਂ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੇਵਾ ਕੇਂਦਰ ਬੰਦ ਕਰਕੇ ਛੇ ਹਜ਼ਾਰ ਨੌਜਵਾਨਾਂ ਦਾ ਰੁਜ਼ਗਾਰ ਖਤਮ ਕਰ ਦਿੱਤਾ ਹੈ। ਉਚੇਰੀ ਸਿੱਖਿਆ ਦਾ ਵੀ ਮਾੜਾ ਹਾਲ ਹੈ ਤੇ ਕਾਲਜ ਅਧਿਆਪਕਾਂ ਦੀਆਂ 1873 ਆਸਮੀਆਂ ’ਚੋਂ ਕੇਵਲ 434 ਹੀ ਭਰੀਆਂ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਮਿਲਦੇ ਪੀਣ ਵਾਲੇ ਗੰਦੇ ਪਾਣੀ ਦਾ ਮੁੱਦਾ ਉਠਾਇਆ ਤਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਸਬੰਧਤ ਧਿਰਾਂ ਵਿਰੁੱਧ ਕਾਰਵਾਈ ਕਰਨ ਦਾ ਭਰੋਸਾ ਦੇਣ ਦਿਤਾ।


Comments Off on ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.