ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਬਠਿੰਡਾ ’ਚ ਜਲਦ ਹੋਵੇਗਾ ਕੇਜਰੀਵਾਲ ਦਾ ਰੋਡ ਸ਼ੋਅ

Posted On February - 12 - 2020

ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 11 ਫਰਵਰੀ
‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਚੋਣਾਂ ’ਚ ਤੀਸਰੀ ਦਫ਼ਾ ਜੇਤੂ ਹੋ ਕੇ ਨਿਕਲੇ ਅਰਵਿੰਦ ਕੇਜਰੀਵਾਲ ਇਸੇ ਫਰਵਰੀ ਮਹੀਨੇ ਦੇ ਅਖੀਰ ਵਿਚ ਬਠਿੰਡਾ ਵਿੱਚ ਰੋਡ ਸ਼ੋਅ ਕਰਨਗੇ। ਹੁਣ ਅਗਲਾ ਨਿਸ਼ਾਨਾ ਪੰਜਾਬ ਫ਼ਤਿਹ ਕਰਨ ਦਾ ਹੈ, ਜਿਸ ਲਈ ਉਹ ਪਹਿਲਾ ਗੇੜਾ ਫਰਵਰੀ ਮਹੀਨੇ ’ਚ ਹੀ ਮਾਰਨਗੇ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਉਹ ਬਠਿੰਡਾ ਤੇ ਸੰਗਰੂਰ ਹਲਕੇ ਵਿਚ ਰੋਡ ਸ਼ੋਅ ਕਰਨਗੇ।
‘ਆਪ’ ਲੀਡਰਸ਼ਿਪ ਦਿੱਲੀ ਚੋਣਾਂ ਦੇ ਜੇਤੂ ਪ੍ਰਭਾਵ ਨੂੰ ਪੰਜਾਬ ’ਚ ਫੌਰੀ ਵਰਤਣਾ ਚਾਹੁੰਦੀ ਹੈ। ਖੁੱਸੇ ਹੋਏ ਆਧਾਰ ਨੂੰ ਬਹਾਲ ਕਰਨ ਵਾਸਤੇ ‘ਆਪ’ ਲੀਡਰਸ਼ਿਪ ਨੂੰ ਇਹੋ ਢੁਕਵਾਂ ਸਮਾਂ ਜਾਪਦਾ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਮੌਕੇ ਵੱਡਾ ਇਕੱਠ ਜੁੜੇਗਾ ਅਤੇ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਹੋਵੇਗੀ। ਬਠਿੰਡਾ ਖ਼ਿੱਤੇ ਦੇ ਲੋਕਾਂ ਨੇ ‘ਆਪ’ ਨੂੰ ਵੱਡਾ ਮਾਣ ਦਿੱਤਾ ਹੋਇਆ ਹੈ। ਇਹ ਰੋਡ ਸ਼ੋਅ ਸੰਗਰੂਰ ਵਿਖੇ ਸਮਾਪਤ ਹੋਵੇਗਾ, ਜਿਸ ਦੀ ਰੂਪ ਰੇਖਾ ਤਿਆਰ ਕੀਤੀ ਜਾਣੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਚੋਣਾਂ ਵਿਚ ਦੇਸ਼ ਦੇ ਆਮ ਲੋਕ ਜਿੱਤੇ ਹਨ। ਦਿੱਲੀ ਦੇ ਸਕੂਲ ਕਾਲਜ ਜਿੱਤੇ ਹਨ। ਦਿੱਲੀ ਦੇ ਮੁਹੱਲਾ ਕਲੀਨਿਕ ਜਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਜਿੱਤ ਦਾ ਵੱਡਾ ਅਸਰ ਪਵੇਗਾ ਅਤੇ ਪੰਜਾਬੀਆਂ ਦਾ ਯਕੀਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿਚ ਤੀਸਰੀ ਦਫ਼ਾ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਨੂੰ ਸਰਕਾਰ ਚਲਾਉਣੀ ਵੀ ਆਉਂਦੀ ਹੈ ਅਤੇ ਬਣਾਉਣੀ ਵੀ ਆਉਂਦੀ ਹੈ। ਪੰਜਾਬ ਹੀ ਹੈ ਜਿਸ ਨੇ ਚਾਰ ਐੱਮਪੀ ਦਿੱਤੇ ਸਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਧਿਰਾਂ ਇੱਕੋ ਇਲਜ਼ਾਮ ਲਾਉਂਦੀਆਂ ਸਨ ਕਿ ‘ਆਪ’ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਹੈ ਅਤੇ ਹੁਣ ਚੋਣਾਂ ’ਚ ਹੋਈ ਜਿੱਤ ਨੇ ਰਵਾਇਤੀ ਧਿਰਾਂ ਦੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ। ਕੌਮੀ ਪਾਰਟੀ ਨੂੰ ਦਿੱਲੀ ਚੋਣਾਂ ਵਿਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਕਾਸ ਦੀ ਜਿੱਤ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣਾ ਧਿਆਨ ਪੰਜਾਬ ’ਤੇ ਹੀ ਕੇਂਦਰਿਤ ਕਰਨਗੇ ਅਤੇ ਪੰਜਾਬ ਵਿਚ ਜੋ ਮੌਜੂਦਾ ਹਾਲਾਤ ਹਨ, ਉਨ੍ਹਾਂ ਵਿਚ ਆਮ ਆਦਮੀ ਦੁਖੀ ਹੈ, ਜਿਸ ਨੂੰ ਦੁੱਖਾਂ ਦੇ ਜੰਜਾਲ ’ਚੋਂ ‘ਆਪ’ ਹੀ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਨਾਲ ਹੀ ਰਾਜ ਭਰ ਵਿਚ ਸਰਗਰਮੀ ਤੇਜ਼ੀ ਨਾਲ ਸ਼ੁਰੂ ਹੋ ਜਾਵੇਗੀ।

 


Comments Off on ਬਠਿੰਡਾ ’ਚ ਜਲਦ ਹੋਵੇਗਾ ਕੇਜਰੀਵਾਲ ਦਾ ਰੋਡ ਸ਼ੋਅ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.