ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਇਨਸਾਫ਼ ਲਈ ਸੁਪਰੀਮ ਕੋਰਟ ਪੁੱਜਿਆ

Posted On February - 19 - 2020

ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ।

ਜਸਵੰਤ ਜੱਸ
ਫ਼ਰੀਦਕੋਟ, 18 ਫਰਵਰੀ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ‘ਚ ਵਾਪਰੇ ਬਹਿਬਲ ਗੋਲੀ ਕਾਂਡ ਵਿੱਚ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਵਾਸੀ ਬਹਿਬਲ ਕਲਾਂ ਦੇ ਪਰਿਵਾਰ ਨੇ ਦੇਸ਼ ਦੀ ਸਰਬਉੱਚ ਅਦਾਲਤ ਦੇ ਚੀਫ਼ ਜਸਟਿਸ ਨੂੰ ਹਲਫ਼ੀਆ ਬਿਆਨ ਤੇ ਲਿਖਤੀ ਸ਼ਿਕਾਇਤ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਬਹਿਬਲ ਕਾਂਡ ਦੇ ਕੁਝ ਗਵਾਹਾਂ ਦੀ ਜਾਨ ਨੂੰ ਖ਼ਤਰਾ ਹੈ। ਪੀੜਤ ਪਰਿਵਾਰ ਨੇ ਸੁਰੱਖਿਆ ਤੇ ਇਨਸਾਫ਼ ਲਈ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਸੁਪਰੀਮ ਕੋਰਟ ਨੂੰ ਭੇਜੀ ਸ਼ਿਕਾਇਤ ਵਿੱਚ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਨੇ ਨਿਰਪੱਖ ਪੜਤਾਲ ਨਹੀਂ ਕੀਤੀ ਬਲਕਿ ਹਾਕਮ ਧਿਰ ਦੀ ਸ਼ਹਿ ’ਤੇ ਜਾਂਚ ਦੇ ਅੰਜਾਮ ਨੂੰ ਇਨਸਾਫ਼ ਤੱਕ ਪਹੁੰਚਾਉਣ ਦੀ ਥਾਂ ਸਿਆਸੀ ਖੇਡ ਖੇਡੀ ਗਈ ਹੈ।
ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਦੋ ਅਹਿਮ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਗੋਲੀ ਕਾਂਡ ਦੇ ਮੁਲਜ਼ਮ ਪੁਲੀਸ ਅਧਿਕਾਰੀਆਂ ਨੂੰ ਬਚਾਉਣ ਲਈ ਪੁਲੀਸ ਦੀ ਜਿਪਸੀ ਵਿੱਚ ਗੋਲੀਆਂ ਮਾਰ ਕੇ ਫਰਜ਼ੀ ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ਿਕਾਇਤਕਰਤਾ ਰੇਸ਼ਮ ਸਿੰਘ ਨੇ ਕਿਹਾ ਕਿ ਘਟਨਾ ਦੇ ਚਸ਼ਮਦੀਦ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਆਸ ਨੂੰ ਝਟਕਾ ਲੱਗਾ ਹੈ। ਪੀੜਤ ਪਰਿਵਾਰ ਨੇ ਗਵਾਹਾਂ ਲਈ ਸੁਰੱਖਿਆ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਗੋਲੀ ਕਾਂਡ ਦੀ ਹੋਰ ਉੱਚ ਪੱਧਰੀ ਜਾਂਚ ਦੀ ਲੋੜ ਹੈ। ਦੱਸਣਯੋਗ ਹੈ ਕਿ ਬਹਿਬਲ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਤੋਂ ਇਲਾਵਾ ਕਿਸੇ ਵੀ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਵਿਸ਼ੇਸ਼ ਜਾਂਚ ਟੀਮ ਨੇ ਚਲਾਨ ਪੇਸ਼ ਕਰ ਦਿੱਤਾ ਹੈ ਪਰ ਦਸ ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਵੀ ਇਹ ਕੇਸ ਪਹਿਲਾ ਪੜਾਅ ਪੂਰਾ ਨਹੀਂ ਕਰ ਸਕਿਆ। ਪੀੜਤ ਪਰਿਵਾਰ ਤੇ ਗਵਾਹਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੀ ਗਵਾਹੀ ਨਹੀਂ ਹੁੰਦੀ ਓਨਾ ਚਿਰ ਮੁਕੱਦਮੇ ਦਾ ਨਿਪਟਾਰਾ ਸੰਭਵ ਨਹੀਂ। ਰੇਸ਼ਮ ਸਿੰਘ ਨੇ ਕਿਹਾ ਕਿ ਜਲਦੀ ਉਹ ਸੁਪਰੀਮ ਕੋਰਟ ਸਾਹਮਣੇ ਪੇਸ਼ ਹੋਵੇਗਾ।

ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ: ਢੇਸੀ

ਫਰੀਦਕੋਟ ਦੇ ਐੱਸਐੱਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਗਵਾਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕੁਝ ਗਵਾਹਾਂ ਨੂੰ ਪੁਲੀਸ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ।


Comments Off on ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਇਨਸਾਫ਼ ਲਈ ਸੁਪਰੀਮ ਕੋਰਟ ਪੁੱਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.