ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਬਿੱਟੂ ਦੇ ਅਕਾਲ ਤਖਤ ਆਉਣ ’ਤੇ ਪੀੜਤ ਪਰਿਵਾਰਾਂ ਨੂੰ ਸੱਦਾਂਗੇ: ਜਥੇਦਾਰ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਫਰਵਰੀ
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਗਏ ਬਿਆਨ ਬਾਰੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜੇ ਉਹ ਇੱਥੇ ਮਿਲਣ ਲਈ ਆਉਂਦੇ ਹਨ ਤਾਂ ਉਹ ਉਸ ਨਾਲ ਬੈਠ ਕੇ ਵਿਚਾਰ ਚਰਚਾ ਕਰਨਗੇ ਅਤੇ ਇਸ ਮੌਕੇ ਉਹ ਪਰਿਵਾਰ ਵੀ ਸੱਦੇ ਜਾਣਗੇ ਜਿਨ੍ਹਾਂ ਦੇ ਪਰਿਵਾਰਾਂ ਦੇ ਜੀਅ ਉਸ ਵੇਲੇ ਮਾਰ ਦਿੱਤੇ ਗਏ ਸਨ।
ਉਨ੍ਹਾਂ ਆਖਿਆ ਕਿ ਜੇ ਉਹ ਅਕਾਲ ਤਖਤ ’ਤੇ ਆਵੇਗਾ ਤਾਂ ਉਸ ਦੀ ਗੱਲ ਵੀ ਸੁਣੀ ਜਾਵੇਗੀ ਅਤੇ ਉਸ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਉਸ ਵੇਲੇ ਸਿੱਖ ਪਰਿਵਾਰਾਂ ਨਾਲ ਕੀ ਕੁਝ ਵਾਪਰਿਆ ਸੀ। ਸਵਰਗੀ ਜਸਵੰਤ ਸਿੰਘ ਖਾਲੜਾ ਨੇ ਵੀ ਉਸ ਵੇਲੇ ਖੁਲਾਸਾ ਕੀਤਾ ਸੀ ਕਿ 25 ਹਜ਼ਾਰ ਲਾਸ਼ਾਂ ਨੂੰ ਲਾਵਾਰਸ ਦੱਸ ਕੇ ਵੱਖ ਵੱਖ ਸ਼ਮਸ਼ਾਨਘਾਟਾਂ ਵਿਚ ਸਾੜ ਦਿੱਤਾ ਗਿਆ ਸੀ।
ਸ੍ਰੀ ਅਕਾਲ ਤਖਤ ਵਲੋਂ ਸ਼ਹੀਦ ਕਰਾਰ ਦਿੱਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅਤਿਵਾਦੀ ਆਖਣ ਬਾਰੇ ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਤੋਂ ਕੁਝ ਸਮਾਂ ਪਹਿਲਾਂ ਹੀ ਰਾਜੀਵ ਗਾਂਧੀ ਨੇ ਉਨ੍ਹਾਂ ਨੂੰ ਸੰਤ ਆਖਿਆ ਸੀ। ਉੱਘੇ ਵਕੀਲ ਜੇਠਮਲਾਨੀ ਨੇ ਵੀ ਆਪਣੇ ਬਿਆਨ ਵਿਚ ਸੰਤਾਂ ਦੀ ਥਾਂ ਸਰਕਾਰ ਨੂੰ ਦੋਸ਼ੀ ਦੱਸਿਆ ਸੀ ਅਤੇ ਭਾਜਪਾ ਆਗੂ ਸੁਬਰਾਮਨੀਅਮ ਨੇ ਵੀ ਉਨ੍ਹਾਂ ਨੂੰ ਸੰਤ ਆਖਿਆ ਸੀ। ਇਸ ਕਰ ਕੇ ਕਿਸੇ ਇਕ ਵਿਅਕਤੀ ਦੇ ਅਤਿਵਾਦੀ ਕਹਿਣ ਨਾਲ ਕੋਈ ਫਰਕ ਨਹੀਂ ਪੈਂਦਾ। ਉਹ ਸਿੱਖ ਕੌਮ ਦੇ ਸ਼ਹੀਦ ਹਨ ਅਤੇ ਸ਼ਹੀਦ ਹੀ ਰਹਿਣਗੇ। ਇਸੇ ਦੌਰਾਨ ਅੱਜ ਸ਼ੋਮਣੀ ਅਕਾਲੀ ਦਲ ਦੀ ਰੋਸ ਰੈਲੀ ਵੇਲੇ ਵੀ ਇਹ ਮਾਮਲਾ ਉਭਰਿਆ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੰਚ ਤੋਂ ਆਖਿਆ ਕਿ ਜੇਕਰ ਬਿੱਟੂ ਅਕਾਲ ਤਖਤ ’ਤੇ ਆਵੇਗਾ ਤਾਂ ਉਹ ਪੀੜਤ ਸਿੱਖ ਪਰਿਵਾਰ ਵੀ ਉਥੇ ਪੁੱਜਣਗੇ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਵੇਲੇ ਝੂਠੇ ਪੁਲੀਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ ਸੀ।


Comments Off on ਬਿੱਟੂ ਦੇ ਅਕਾਲ ਤਖਤ ਆਉਣ ’ਤੇ ਪੀੜਤ ਪਰਿਵਾਰਾਂ ਨੂੰ ਸੱਦਾਂਗੇ: ਜਥੇਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.