ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਬਿੱਲਾ ਨੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

Posted On February - 15 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਫਰਵਰੀ
ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੌਜੂਦ ਸਨ। ਸ੍ਰੀ ਬਿੱਲਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਵਿਜੇ ਸਰਮਾ ਟਿੰਕੂ, ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ, ਖਾਦੀ ਅਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਲਕੀਤ ਸਿੰਘ ਬਰਾੜ, ਮਟੌਰ ਗਊਸ਼ਾਲਾ ਦੇ ਚੇਅਰਮੈਨ ਸੁਰਿੰਦਰ ਲਖਨਪਾਲ ਅਤੇ ਜਨਰਲ ਸਕੱਤਰ ਐਡਵੋਕੇਟ ਧੀਰਜ ਕੌਸਲ ਹਾਜ਼ਰ ਸਨ।


Comments Off on ਬਿੱਲਾ ਨੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.